GTA News Media

Top Info Bar
22.1°C Toronto Loading date...
World

ਕਾਬੁਲ: ਬੱਸ‘ਚ ਭਿਆਨਕ ਧਮਾਕੇ ਨਾਲ 7 ਦੀ ਮੌਤ, ਕਈ ਜ਼ਖਮੀ

ਕਾਬੁਲ: ਬੱਸ‘ਚ ਭਿਆਨਕ ਧਮਾਕੇ ਨਾਲ 7 ਦੀ ਮੌਤ, ਕਈ ਜ਼ਖਮੀ
Share this post via:

ਨਿਊਜ਼ ਡੈਸਕ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੀਆ ਬਹੁਲ ਖੇਤਰ ‘ਚ ਇਕ ਮਿੰਨੀ ਬੱਸ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਵੀ ਧਮਾਕਾ ਹੋਇਆ ਸੀ। ਪੁਲਿਸ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਧਮਾਕਾ ਸ਼ਹਿਰ ਦੇ ਪੱਛਮੀ ਹਿੱਸੇ ‘ਚ ਦਸ਼ਤੀ ਬਰਚੀ ਇਲਾਕੇ ‘ਚ ਹੋਇਆ।

ਜ਼ਦਰਾਨ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਇਸਲਾਮਿਕ ਸਟੇਟ ਸਮੂਹ ਨਾਲ ਜੁੜੇ ਸੰਗਠਨਾਂ ਨੇ ਪਿਛਲੇ ਸਮੇਂ ਵਿੱਚ ਖੇਤਰ ਵਿੱਚ ਸ਼ੀਆ ਸਕੂਲਾਂ, ਹਸਪਤਾਲਾਂ ਅਤੇ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਹੈ।