ਬੱਚਿਆਂ ਦੀ ਇਮਿਊਨਿਟੀ ਵਧਾਉਣ ਲਈ ਕਰੋ ਇੰਨ੍ਹਾਂ ਚੀਜ਼ਾਂ ਦੀ ਵਰਤੋਂ
ਕਮਜ਼ੋਰ ਇਮਿਊਨਿਟੀ ਕਾਰਨ ਬੱਚਿਆਂ ਦੀ ਸਿਹਤ ਸੰਬੰਧੀ ਸਮੱਸਿਆਵਾਂ ਵਧ ਜਾਂਦੀਆਂ ਹਨ। ਮਾਪੇ ਆਪਣੇ ਬੱਚਿਆਂ ਨੂੰ ਮੌਸਮੀ ਫਲੂ ਤੋਂ ਬਚਾਉਣ ਲਈ ਹਰ ਉਪਾਅ ਕਰਦੇ ਹਨ ਪਰ ਫਿਰ ਵੀ ਬੱਚੇ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸੁਪਰਫੂਡਜ਼ ਬਾਰੇ ਦੱਸਾਂਗੇ ਜੋ ਬੱਚਿਆਂ ਨੂੰ ਖਵਾਉਣਾ ਜ਼ਰੂਰੀ ਹੈ। ਇਨ੍ਹਾਂ ਚੀਜ਼ਾਂ ਨੂੰ ਖਾਣ ਨਾਲ ਉਨ੍ਹਾਂ ਦੀ ਇਮਿਊਨਿਟੀ ਵਧੇਗੀ।
ਬੇਰੀਜ਼
ਸਟ੍ਰਾਬੇਰੀ, ਬਲੂਬੇਰੀ ਵਰਗੀਆਂ ਬੇਰੀਆਂ ਐਂਟੀਆਕਸੀਡੈਂਟਸ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦੀਆਂ ਹਨ, ਜੋ ਤੁਹਾਡੇ ਬੱਚੇ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦੀਆ ਹਨ। ਜੇਕਰ ਬੱਚੇ ਇਸ ਨੂੰ ਖਾਣ ਤੋਂ ਝਿਜਕਦੇ ਹਨ ਤਾਂ ਤੁਸੀਂ ਇਨ੍ਹਾਂ ਫਲਾਂ ਤੋਂ ਸਮੂਦੀ ਬਣਾ ਸਕਦੇ ਹੋ ਜਾਂ ਦਲੀਏ ‘ਚ ਮਿਲਾ ਕੇ ਖਾ ਸਕਦੇ ਹੋ।
ਹਰੀਆਂ ਸਬਜ਼ੀਆਂ
ਪੋਸ਼ਕ ਤੱਤਾਂ ਨਾਲ ਭਰਪੂਰ ਹਰੀਆਂ ਸਬਜ਼ੀਆਂ ਖਾਣ ਨਾਲ ਇਮਿਊਨਿਟੀ ਵਧਦੀ ਹੈ। ਇਨ੍ਹਾਂ ‘ਚ ਮੌਜੂਦ ਫਾਈਬਰ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ। ਬੱਚੇ ਆਪਣੀ ਖੁਰਾਕ ਵਿੱਚ ਪੱਤੇਦਾਰ ਸਬਜ਼ੀਆਂ ਜਿਵੇਂ ਪਾਲਕ, ਕਾਲੇ ਚਨੇ ਅਤੇ ਬਰੋਕਲੀ ਨੂੰ ਸ਼ਾਮਲ ਕਰ ਸਕਦੇ ਹਨ। ਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਫੋਲੇਟ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਤੁਸੀਂ ਇਨ੍ਹਾਂ ਸਬਜ਼ੀਆਂ ਤੋਂ ਸੂਪ ਜਾਂ ਸਮੂਦੀ ਵੀ ਬਣਾ ਸਕਦੇ ਹੋ, ਜੋ ਸੁਆਦੀ ਹੋਣ ਦੇ ਨਾਲ-ਨਾਲ ਸਿਹਤਮੰਦ ਵੀ ਹਨ।
ਫਲ
ਬੱਚਿਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਖੁਰਾਕ ਵਿੱਚ ਫਲਾਂ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਤੁਸੀਂ ਉਨ੍ਹਾਂ ਨੂੰ ਸੰਤਰੇ, ਅੰਗੂਰ ਆਦਿ ਖੁਵਾ ਸਕਦੇ ਹੋ। ਇਨ੍ਹਾਂ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਕਈ ਬਿਮਾਰੀਆਂ ਤੋਂ ਬਚਾ ਸਕਦਾ ਹੈ। ਇਨ੍ਹਾਂ ਨੂੰ ਇਮਿਊਨਿਟੀ ਬੂਸਟਰ ਕਿਹਾ ਜਾਂਦਾ ਹੈ। ਜੇਕਰ ਬੱਚੇ ਇਨ੍ਹਾਂ ਫਲਾਂ ਨੂੰ ਖਾਣ ਤੋਂ ਝਿਜਕਣ ਤਾਂ ਤੁਸੀਂ ਉਨ੍ਹਾਂ ਨੂੰ ਜੂਸ ਜਾਂ ਸਲਾਦ ਦੇ ਰੂਪ ‘ਚ ਫਲ ਖਵਾ ਸਕਦੇ ਹੋ।
ਦਹੀ
ਦਹੀਂ ਇਮਿਊਨ ਸਿਸਟਮ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰਦੀ ਹੈ।ਦਹੀ ਵਿੱਚ ਪ੍ਰੋਬਾਇਓਟਿਕਸ ਭਰਪੂਰ ਮਾਤਰਾ ‘ਚ ਹੁੰਦਾ ਹੈ। ਬੱਚਿਆਂ ਦੀ ਰੋਜ਼ਾਨਾ ਖੁਰਾਕ ਵਿੱਚ ਦਹੀਂ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ, ਇਸ ਨਾਲ ਪਾਚਨ ਕਿਿਰਆ ਠੀਕ ਰਹਿੰਦੀ ਹੈ ਅਤੇ ਇਮਿਊਨ ਸਿਸਟਮ ਵੀ ਮਜ਼ਬੂਤ ਹੁੰਦਾ ਹੈ। ਦਹੀਂ ‘ਚ ਕੈਲਸ਼ੀਅਮ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਅਦਰਕ
ਅਦਰਕ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਸ ਨੂੰ ਸਵਾਦ ਬਣਾਉਣ ਲਈ ਇਸ ਨੂੰ ਛੋਟੇ-ਛੋਟੇ ਟੁਕੜਿਆਂ ‘ਚ ਕੱਟ ਲਓ ਅਤੇ ਫਿਰ ਇਸ ‘ਚ ਗੁੜ ਮਿਲਾ ਲਓ। ਤੁਸੀਂ ਇਸਨੂੰ ਬੱਚੇ ਨੂੰ ਖਵਾ ਸਕਦੇ ਹੋ। ਜਿਸ ਨਾਲ ਬੱਚੇ ਸਰਦੀਆਂ ਵਿੱਚ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ।