GTA News Media

Top Info Bar
22.1°C Toronto Loading date...
Health

ਇੰਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਹਮੇਸ਼ਾ ਤੰਦਰੁਸਤ ਰਹਿਣਗੀਆਂ ਔਰਤਾਂ

ਇੰਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਹਮੇਸ਼ਾ ਤੰਦਰੁਸਤ ਰਹਿਣਗੀਆਂ ਔਰਤਾਂ
Share this post via:

ਔਰਤਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਮਜ਼ਬੂਤ ​​ਹੋਣ ਦੀ ਬਹੁਤ ਲੋੜ ਹੈ। ਅਜਿਹੀ ਸਥਿਤੀ ਵਿੱਚ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਹੀ ਔਰਤਾਂ ਨੂੰ ਫਿੱਟ ਅਤੇ ਤੰਦਰੁਸਤ ਰੱਖਣ ਦਾ ਕੰਮ ਕਰ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਖ਼ਾਸ ਚੀਜ਼ਾਂ ਬਾਰੇ ਦੱਸਾਂਗੇ, ਜੋ ਸਰੀਰ ਨੂੰ ਫਿੱਟ ਰੱਖਣ ਲਈ ਜ਼ਰੂਰੀ ਹਨ….

ਗਾਂ ਦਾ ਘਿਓ
ਰਿਫਾਇੰਡ ਜਾਂ ਮੱਝ ਦੇ ਦੁੱਧ ਤੋਂ ਬਣੇ ਘਿਓ ਨਾਲੋਂ ਗਾਂ ਦਾ ਘਿਓ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਹ ਸਰੀਰ ਵਿੱਚ ਚੰਗੀ ਚਰਬੀ ਅਤੇ ਕੋਲੈਸਟ੍ਰੋਲ ਨੂੰ ਵਧਾ ਕੇ ਖ਼ਰਾਬ ਚਰਬੀ ਨੂੰ ਘਟਾਉਣ ਦਾ ਕੰਮ ਕਰਦਾ ਹੈ। ਗਾਂ ਦੇ ਘਿਓ ਵਿੱਚ CLA ਯਾਨੀ ਕਨਜੁਗੇਟਿਡ ਲਿਨੋਲੀਕ ਐਸਿਡ ਪਾਇਆ ਜਾਂਦਾ ਹੈ, ਜੋ ਜ਼ਿਆਦਾ ਕੰਮ ਕਰਨ ਵਾਲੀਆਂ ਔਰਤਾਂ ਲਈ ਫ਼ਾਇਦੇਮੰਦ ਸਾਬਤ ਹੁੰਦਾ ਹੈ।

ਪਪੀਤਾ
ਪੋਟਾਸ਼ੀਅਮ ਅਤੇ ਵਿਟਾਮਿਨ-ਸੀ ਨਾਲ ਭਰਪੂਰ ਪਪੀਤਾ ਖਾਣ ਨਾਲ ਸਰੀਰ ਦੇ ਬਲੱਡ ਪ੍ਰੈਸ਼ਰ ਦਾ ਪੱਧਰ ਸਾਧਾਰਨ ਰਹਿੰਦਾ ਹੈ। ਪਿੱਤੇ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਣ ਲਈ ਪਪੀਤੇ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਗਰਭਵਤੀ ਜਨਾਨੀਆਂ ਨੂੰ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਲੋਅ ਫੈਟ ਦਹੀਂ
ਰੁਝੇਵੇਂ ਭਰੇ ਦਿਨ ਦਾ ਸਾਹਮਣਾ ਕਰਨ ਲਈ ਔਰਤਾਂ ਦੀਆਂ ਹੱਡੀਆਂ ਮਜ਼ਬੂਤ ​​ਹੋਣੀਆਂ ਚਾਹੀਦੀਆਂ ਹਨ। ਸਰੀਰ ’ਚ ਕੈਲਸ਼ੀਅਮ ਹੋਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਲੋਅ ਫੈਟ ਵਾਲੇ ਦਹੀਂ ਵਿੱਚ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ, ਜਿਸ ਦੇ ਸੇਵਨ ਨਾਲ ਭਾਰ ਕੰਟਰੋਲ ’ਚ ਰਹਿੰਦਾ ਹੈ। ਘੱਟ ਚਰਬੀ ਵਾਲਾ ਦਹੀਂ ਔਰਤਾਂ ਨੂੰ ਪਾਚਨ ਸੰਬੰਧੀ ਸਮੱਸਿਆਵਾਂ, ਬ੍ਰੈਸਟ ਕੈਂਸਰ, ਬੇਵਲ ਸਿੰਡਰੋਮ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।

ਬੀਨਜ਼
ਬੀਨਜ਼ ਯਾਨੀ ਰਾਜਮਾ, ਸੋਇਆਬੀਨ ਆਦਿ ਦਾਲਾਂ ’ਚ ਪ੍ਰੋਟੀਨ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ। ਮੇਨੋਪੌਜ਼ ਦੌਰਾਨ ਔਰਤਾਂ ਨੂੰ ਬੀਨਜ਼ ਦਾ ਸੇਵਨ ਕਰਨ ਲਈ ਕਿਹਾ ਜਾਂਦਾ ਹੈ, ਜਿਸ ਨਾਲ ਸਰੀਰਕ ਸਮੱਸਿਆਵਾਂ ਨਾਲ ਲੜਨ ਵਿੱਚ ਮਦਦ ਮਿਲਦੀ ਹੈ। ਦਾਲਾਂ ਜਨਾਨੀਆਂ ਨੂੰ ਛਾਤੀ ਦੇ ਕੈਂਸਰ ਅਤੇ ਦਿਲ ਨਾਲ ਸਬੰਧਿਤ ਬੀਮਾਰੀਆਂ ਤੋਂ ਬਚਾਉਂਦੀਆਂ ਹਨ।

ਟਮਾਟਰ
ਟਮਾਟਰ (Tomato) ਵਿੱਚ ਮੌਜੂਦ ਐਂਟੀਆਕਸੀਡੈਂਟ-ਲਾਈਕੋਪੀਨ ਜਨਾਨੀਆਂ ਨੂੰ ਛਾਤੀ ਦੇ ਕੈਂਸਰ ਤੋਂ ਬਚਾਉਣ ਦਾ ਕੰਮ ਕਰਦੇ ਹਨ। ਇਹ ਜਨਾਨੀਆਂ ਦੇ ਸਰੀਰ ਦੀ ਚਮੜੀ ਨੂੰ ਜਵਾਨ ਅਤੇ ਚਮਕਦਾਰ ਬਣਾਉਂਦੇ ਹਨ।