GTA News Media

Top Info Bar
22.1°C Toronto Loading date...
Toronto/GTA

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ
Share this post via:

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ ਵਜੋਂ ਹੋਈ ਹੈ। ਜਿਸਦੀ ਉਮਰ ਮਹਿਜ਼ 28 ਸਾਲਾਂ ਸੀ। ਨੌਜਵਾਨ ਬਰੈਂਪਟਨ ਦਾ ਰਹਿਣ ਵਾਲਾ ਸੀ। ਜਦੋਂ ਉਹ ਸੜਕ ਪਾਰ ਕਰਨ ਲੱਗਿਆ ਤਾਂ ਅਚਾਨਕ ਸਾਹਮਣੇ ਤੋਂ ਆਈ ਇਕ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਅਮਿਤ ਮੌਕੇ ‘ਤੇ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਦੀਵਾਲੀ ਤੋਂ ਪਹਿਲਾਂ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।