GTA News Media

Top Info Bar
22.1°C Toronto Loading date...
World

ਇਮਰਾਨ ਖਾਨ ਖਿਲਾਫ Cipher ਮਾਮਲੇ ‘ਚ ਸੁਣਵਾਈ ‘ਤੇ ਰੋਕ

ਇਮਰਾਨ ਖਾਨ ਖਿਲਾਫ Cipher ਮਾਮਲੇ ‘ਚ ਸੁਣਵਾਈ ‘ਤੇ ਰੋਕ
Share this post via:

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮੰਗਲਵਾਰ ਨੂੰ Cipher ਮਾਮਲੇ ‘ਚ ਜੇਲ ਟ੍ਰਾਇਲ ‘ਤੇ ਰੋਕ ਲਗਾ ਦਿੱਤੀ। ਹਾਈਕੋਰਟ ਨੇ ਪੇਸ਼ੀ ‘ਤੇ ਸਟੇਅ ਆਰਡਰ ਜਾਰੀ ਕਰ ਦਿੱਤਾ। ਦੱਸ ਦਈਏ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਇਮਰਾਨ ਖਾਨ ਨਾਲ ਜੁੜੀ ਸੁਰੱਖਿਆ ਚਿੰਤਾਵਾਂ ਦੇ ਚਲਦੇ ਇੱਕ ਦਿਨ ਪਹਿਲਾਂ ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉੱਚ ਸੁਰੱਖਿਆ ਵਾਲੀ ਰਾਵਲਪਿੰਡੀ ਜੇਲ੍ਹ ਵਿੱਚ ਇਸ ਮਾਮਲੇ ਦੀ ਸੁਣਵਾਈ ਦੀ ਇਜਾਜ਼ਤ ਦਿੱਤੀ ਸੀ।

ਪਾਕਿਸਤਾਨ ‘ਚ ਸਰਕਾਰ ਚਲਾਉਣ ਵਾਲੀ ਸਿਆਸੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ 71 ਸਾਲਾ ਇਮਰਾਨ ਖਾਨ ਇਸ ਸਮੇਂ ਜੁਡੀਸ਼ੀਅਲ ਰਿਮਾਂਡ ‘ਤੇ ਰਾਵਲਪਿੰਡੀ ਦੀ ਅਦਿਯਾਲਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਦੇ ਨਾਲ ਸਹਿਯੋਗੀ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ (67) ਵੀ ਜੇਲ੍ਹ ਵਿੱਚ ਹਨ। ਇਮਰਾਨ ਅਤੇ ਉਨ੍ਹਾਂ ਦੇ ਕਰੀਬੀ ਰਹੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ‘ਤੇ Cipher ਯਾਨੀ ਗੁਪਤ ਡਿਪਲੋਮੈਟਿਕ ਕੇਬਲ ਲੀਕ ਕਰਨ ਦਾ ਦੋਸ਼ ਹੈ। ਹਾਲਾਂਕਿ ਗ੍ਰਿਫਤਾਰੀ ਦੇ ਬਾਵਜੂਦ ਦੋਹਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰਦੇ ਹੋਏ ਖੁਦ ਨੂੰ ਬੇਕਸੂਰ ਦੱਸਿਆ ਹੈ।

ਇਮਰਾਨ ਨੇ ਇਸਲਾਮਾਬਾਦ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਖਿਲਾਫ ਅਪੀਲ ਦਾਇਰ ਕੀਤੀ ਸੀ। ਸਿੰਗਲ ਜੱਜਾਂ ਦੀ ਬੈਂਚ ਨੇ ਪਿਛਲੇ ਮਹੀਨੇ ਇਮਰਾਨ ਖਾਨ ‘ਤੇ ਅਦਿਯਾਲਾ ਜੇਲ੍ਹ ‘ਚ ਸੁਣਵਾਈ ਲਈ ਸਹਿਮਤੀ ਦਿੱਤੀ ਸੀ। ਹਾਈ ਕੋਰਟ ਨੇ ਅਟਾਰਨੀ ਜਨਰਲ ਮਨਸੂਰ ਅਵਾਨ ਦੀ ਇਸ ਦਲੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਅਦਾਲਤ ਇਸ ਕੇਸ ਦੀ ਸੁਣਵਾਈ ’ਤੇ ਰੋਕ ਲਾਉਣ ਦੀ ਬਜਾਏ ਅਗਲੀ ਸੁਣਵਾਈ ਭਲਕੇ ਲਈ ਤੈਅ ਕਰੇ ਜਦੋਂ ਉਹ ਕੇਸ ਦਾ ਪੂਰਾ ਰਿਕਾਰਡ ਪੇਸ਼ ਕਰਨਗੇ।