ਰੋਜ਼ਾਨਾ ਕੋਸਾ ਪਾਣੀ ਪੀਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ
ਪਾਣੀ ਨਾ ਸਿਰਫ਼ ਜਿਉਂਦੇ ਰਹਿਣ ਲਈ ਜ਼ਰੂਰੀ ਸਗੋਂ ਇਹ ਸਰੀਰ ਨੂੰ ਸਿਹਤਮੰਦ ਰੱਖਣ ਲਈ ਵੀ ਜ਼ਰੂਰੀ ਹੈ। ਰੋਜ਼ਾਨਾ 3 ਤੋਂ 4 ਗਿਲਾਸ ਕੋਸਾ ਪਾਣੀ ਪੀਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਕੋਸਾ ਪਾਣੀ ਪੀਣ ਨਾਲ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ….
1. ਖੂਨ ਸਾਫ ਕਰੇ
ਕੋਸਾ ਪਾਣੀ ਸੇਵਨ ਕਰਨ ਨਾਲ ਸਰੀਰ ‘ਚੋਂ ਸਾਰੇ ਗੰਦਲੇ ਪਦਾਰਥ ਯੂਰਿਨ ਅਤੇ ਪਸੀਨੇ ਰਾਹੀਂ ਬਾਹਰ ਨਿਕਲ ਜਾਂਦੇ ਹਨ। ਕੋਸਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ। ਸਾ ਪਾਣੀ ਪੀਣ ਨਾਲ ਛਾਤੀ ਦੀ ਜਕੜਨ ਤੋਂ ਰਾਹਤ ਮਿਲਦੀ ਹੈ।
2. ਕਬਜ਼ ਤੋਂ ਰਾਹਤ
ਚਾਹ ਦੀ ਥਾਂ ਸਰਦੀਆਂ ‘ਚ ਕੋਸਾ ਪਾਣੀ ਪੀਣ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਕਬਜ਼ ਦੀ ਸਮੱਸਿਆ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਰੋਜ਼ਾਨਾ ਖਾਲੀ ਢਿੱਡ ਕੋਸਾ ਪਾਣੀ ਪੀਓ, ਜਿਸ ਨਾਲ ਬਹੁਤ ਫ਼ਾਇਦਾ ਹੋਵੇਗਾ।
3. ਭਾਰ ਕੰਟਰੋਲ ਕਰੇ
ਅੱਜਕਲ ਬਹੁਤ ਸਾਰੇ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਰਹਿੰਦੇ ਹਨ,ਉਨ੍ਹਾਂ ਨੂੰ ਡਾਈਟਿੰਗ ਅਤੇ ਕਸਰਤ ਨਾਲ ਵੀ ਕੋਈ ਫ਼ਰਕ ਨਹੀਂ ਪੈਂਦਾ। ਅਜਿਹੇ ਲੋਕਾਂ ਨੂੰ ਰੋਜ਼ਾਨਾ ਖਾਲੀ ਢਿੱਡ ਕੋਸਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਮੋਟਾਪੇ ਤੋਂ ਛੁਟਕਾਰਾ ਮਿਲੇਗਾ ਅਤੇ ਭਾਰ ਵੀ ਕੰਟਰੋਲ ‘ਚੋ ਰਹੇਗਾ।
4. ਜ਼ੁਕਾਮ, ਖੰਘ, ਗਲੇ ਦੀ ਖਰਾਸ਼ ਤੋਂ ਰਾਹਤ
ਜਿਵੇਂ-ਜਿਵੇਂ ਮੌਸਮ ਬਦਲਦਾ ਰਹਿੰਦਾ ਹੈ, ਉਵੇਂ ਜ਼ੁਕਾਮ, ਖੰਘ, ਗਲੇ ਦੀ ਖਰਾਸ਼ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਸਰਦੀਆਂ ‘ਚ ਹੋਣ ਵਾਲੀਆਂ ਇਨ੍ਹਾਂ ਬੀਮਾਰੀਆਂ ਤੋਂ ਦੂਰ ਰਹਿਣ ਲਈ ਕੋਸਾ ਪਾਣੀ ਜ਼ਰੂਰ ਪੀਓ। ਕੋਸੇ ਪਾਣੀ ‘ਚ ਨਿੰਬੂ ਮਿਲਾ ਕੇ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਕੋਸਾ ਪਾਣੀ ਪੀਣ ਨਾਲ ਗਲਾ ਵੀ ਠੀਕ ਰਹਿੰਦਾ ਹੈ।
5. ਮਾਹਵਾਰੀ ਦੇ ਦਰਦ ਤੋਂ ਛੁਟਕਾਰਾ
ਜ਼ਿਆਦਾਤਰ ਔਰਤਾਂ ਨੂੰ ਮਾਹਵਾਰੀ ਦੇ ਦਿਨਾਂ ‘ਚ ਢਿੱਡ ਦਰਦ ਜਾਂ ਕਮਰ ਦਰਦ ਦੀ ਸਮੱਸਿਆ ਰਹਿੰਦੀ ਹੈ। ਉਨ੍ਹਾਂ ਨੂੰ ਕੋਸਾ ਪਾਣੀ ਪੀਣਾ ਚਾਹੀਦਾ ਹੈ। ਇਹ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਮਾਹਵਾਰੀ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
6. ਮੁਹਾਸੇ ਦੂਰ
ਸਰਦੀਆਂ ‘ਚ ਚਮੜੀ ਕਾਲੀ ਹੋਣੀ ਸ਼ੁਰੂ ਹੋ ਜਾਂਦੀ ਹੈ। ਸਰਦੀਆਂ ‘ਚ ਚਮੜੀ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਕੋਸਾ ਪਾਣੀ ਪੀਣਾ ਸ਼ੁਰੂ ਕਰ ਦਿਓ, ਜੋ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਢਿੱਡ ਸਾਫ਼ ਰਹਿੰਦਾ ਹੈ ਅਤੇ ਮੁਹਾਸੇ ਦੀ ਸਮੱਸਿਆ ਦੂਰ ਹੁੰਦੀ ਹੈ।