ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ।
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ‘ਤੇ ਦੋਸ਼ ਲਾਇਆ ਸੀ।