GTA News Media

Top Info Bar
22.1°C Toronto Loading date...
Toronto/GTA

ਤਿੰਨ ਮਹੀਨੇ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਿੰਨ ਮਹੀਨੇ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Share this post via:

ਮਿਸੀਸਾਗਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਸਕਿਉਰਿਟੀ ਗਾਰਡ ਵਜੋਂ ਤਾਇਨਾਤ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ। ਜਗਰਾਜ ਦੀ ਉਮਰ 28 ਸਾਲ ਸੀ।

ਰਾਏਕੋਟ ਦੇ ਨਥੋਵਾਲ ਦਾ ਰਹਿਣ ਵਾਲਾ ਜਗਰਾਤ ਸਿੰਘ 3 ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ। ਸਟਡੀ ਵੀਜ਼ਾ ਲੈ ਕੇ ਜਗਰਾਜ ਸਿੰਘ ਕੈਨੇਡਾ ਪਹੁੰਚਿਆ ਸੀ। ਪੜ੍ਹਾਈ ਦੇ ਨਾਲ ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਸੀ।

ਬੀਤੀ ਰਾਤ ਕਰੀਬ 11 ਵਜੇ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਗਰਾਜ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸਨੇ ਪਰਿਵਾਰ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ।