ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਹਵਾਰਾ ਨੂੰ ਇਹ ਰਾਹਤ RDX ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਸ RDX ਮਾਮਲੇ ਵਿੱਚ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।
ਜਗਤਾਰ ਸਿੰਘ ਹਵਾਰਾ ‘ਤੇ ਦੋਸ਼ ਸੀ ਕਿ ਉਸ ਨੇ ਆਪਣੇ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ RDX ਉਪਲੱਬਧ ਕਰਵਾਇਆ ਸੀ। ਇਸ ਮਾਮਲੇ ਵਿਚ ਕਾਫ਼ੀ ਦਿਨਾਂ ਤੋਂ ਪੁਲਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਸ ਵਿਚ ਅਦਾਲਤ ਨੇ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿਚ ਸਬੂਤਾਂ ਦੀ ਕਮੀ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਹਵਾਰਾ ਅਜੇ ਦਿੱਲੀ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੈ।
ਚੰਡੀਗੜ੍ਹ ਪੁਲਸ ਦੇ ਆਪਰੇਸ਼ਨ ਸੈੱਲ ਨੇ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੈਕਟਰ-35 ਦੇ ਕਿਸਾਨ ਭਵਨ ਚੌਂਕ ਤੋਂ 2005 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਆਈ. ਪੀ. ਸੀ. ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ।