GTA News Media

Top Info Bar
22.1°C Toronto Loading date...
Canada

ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Share this post via:

Canada ਵਿੱਚ ਨੌਜਵਾਨ ਲੜਕੇ-ਲੜਕੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਆਈ 20 ਸਾਲਾ ਪੰਜਾਬੀ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਨੀਤ ਕੌਰ ਅਪ੍ਰੈਲ ਮਹੀਨੇ ਵਿਖੇ ਕੈਲਗਰੀ ਸਟੱਡੀ ਵੀਜੇ ‘ਤੇ ਆਈ ਸੀ।

ਮਾਤਾ ਪਿਤਾ ਮੁਤਾਬਿਕ ਕੱਲ੍ਹ ਪ੍ਰਨੀਤ ਦੀ ਸਹੇਲੀ ਨੇ ਫੋਨ ਕਰਕੇ ਦੱਸਿਆ ਕਿ ਠੰਢ ਕਾਰਨ ਪ੍ਰਨੀਤ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਵਾਨ ਧੀ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਦਾ ਮਾਹੌਲ ਹੈ।