ਪੰਜੀਰੀ ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ। ਇਸ ਨੂੰ ਬਣਾਉਣ ਲਈ ਆਟਾ, ਘਿਓ ਅਤੇ ਸੁੱਕੇ ਮੇਵੇ ਦੀ ਵਰਤੋਂ ਕੀਤੀ ਜਾਂਦੀ ਹੈ। ਆਟੇ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਸਰਦੀਆਂ ਦੀ ਖੁਰਾਕ ‘ਚ ਪੰਜੀਰੀ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ।
ਸਰੀਰਕ ਕਮਜੋਰੀ ਦੂਰ
ਸਰਦੀਆਂ ਵਿੱਚ ਜੇਕਰ ਤੁਸੀਂ ਰੋਜ਼ਾਨਾ ਪੰਜੀਰੀ ਖਾਂਦੇ ਹੋ ਤਾਂ ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਇਸ ਵਿੱਚ ਪ੍ਰੋਟੀਨ ਅਤੇ ਹੈਲਦੀ ਫੈਟ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।
ਇਮਿਊਨਿਟੀ ਬੂਸਟਰ
ਸਰਦੀਆਂ ਵਿੱਚ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਸੁਆਦੀ ਪੰਜੀਰੀ ਦਾ ਸੇਵਨ ਕਰਨਾ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਹ ਇਮਿਊਨਿਟੀ ਵਧਾਉਣ ‘ਚ ਮਦਦਗਾਰ ਹੈ। ਪੰਜੀਰੀ ‘ਚ ਮੌਜੂਦ ਘਿਓ, ਗੂੰਦ ਅਤੇ ਸੁੱਕੇ ਮੇਵੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਜੋ ਤੁਹਾਨੂੰ ਸਰਦੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਪਾਚਨ ਕਿਰਿਆ ਮਜਬੂਤ
ਪੰਜੀਰੀ ਵਿੱਚ ਘਿਓ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਈ ਅਤੇ ਵਿਟਾਮਿਨ-ਕੇ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਪਾਚਨ ਕਿਰਿਆ ਨੂੰ ਵਧਾਉਂਦੇ ਹਨ। ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਸਰਦੀਆਂ ਦੇ ਮੌਸਮ ‘ਚ ਪੰਜੀਰੀ ਜ਼ਰੂਰ ਖਾਣੀ ਚਾਹੀਦੀ ਹੈ।
ਜੋੜਾਂ ਦੇ ਦਰਦ ਤੋਂ ਰਾਹਤ
ਸਰਦੀਆਂ ਵਿੱਚ ਅਕਸਰ ਲੋਕ ਜੋੜਾਂ ਅਤੇ ਸਰੀਰ ਦੇ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਇਸ ਤੋਂ ਰਾਹਤ ਪਾਉਣ ਲਈ ਲੋਕ ਕਈ ਤਰ੍ਹਾਂ ਦੇ ਕੁਦਰਤੀ ਉਪਾਅ ਅਪਣਾਉਂਦੇ ਹਨ। ਪੰਜੀਰੀ ਵਿੱਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਫਾਈਬਰ ਅਤੇ ਹੋਰ ਚਰਬੀ ਪਾਈ ਜਾਂਦੀ ਹੈ। ਇਸ ਨਾਲ ਤੁਹਾਡੀਆਂ ਹੱਡੀਆਂ ਸਿਹਤਮੰਦ ਰਹਿੰਦੀਆਂ ਹਨ।
ਭਾਰ ਘਟਾਉਣ ਵਿੱਚ ਮਦਦਗਾਰ
ਸਰਦੀਆਂ ਵਿੱਚ ਭਾਰ ਵਧਣ ਦੀ ਸਮੱਸਿਆ ਆਮ ਹੋ ਜਾਂਦੀ ਹੈ, ਅਜਿਹੀ ਸਥਿਤੀ ਵਿੱਚ ਤੁਸੀਂ ਆਪਣਾ ਭਾਰ ਬਰਕਰਾਰ ਰੱਖਣ ਲਈ ਪੰਜੀਰੀ ਨੂੰ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਪੇਟ ਜ਼ਿਆਦਾ ਦੇਰ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ।