ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਖੁਦ ਨੂੰ ਦੱਸਿਆ ਬੇਕਸੂਰ
ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ ਹੈ। ਉਨ੍ਹਾਂ ਨੇ ਵਕੀਲਾਂ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਕਿ ਕਤਲ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕੀਤਾ ਜਾਵੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਤੈਅ ਕੀਤੀ ਹੈ। ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਬਿਸ਼ਨੋਈ ਕਾਨੂੰਨ ਦਾ ਚੰਗੀ ਤਰ੍ਹਾਂ ਜਾਣੂ ਹੈ ਅਤੇ ਜਾਣਬੁੱਝ ਕੇ ਫੈਸਲੇ ਵਿੱਚ ਦੇਰੀ ਕਰਨ ਲਈ ਚਾਲਾਂ ਖੇਡ ਰਿਹਾ ਹੈ।