ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਗਲੀਆਂ ਫੈਡਰਲ ਚੋਣਾਂ ਵਿੱਚ ਮੌਜੂਦਾ ਘੱਟ ਗਿਣਤੀ ਲਿਬਰਲ ਜਿੱਤ ਹਾਸਲ ਕਰ ਸਕਦੇ ਹਨ।
ਇੱਕ ਇੰਟਰਵਿਊ ਵਿੱਚ ਫਰੀਲੈਂਡ ਨੂੰ ਇਸ ਸਮੇਂ ਲਿਬਰਲਾਂ ਦੀ ਸਥਿਤੀ ਬਾਰੇ ਪੁੱਛਿਆ ਗਿਆ ਤੇ ਇਹ ਵੀ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਗਈ ਕਿ ਇਸ ਸਮੇਂ ਕੁੱਝ ਵੋਟਰਜ਼ ਜਿਹੜਾ ਇਹ ਸੋਚ ਰਹੇ ਹਨ ਕਿ ਟਰੂਡੋ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਸਵਾਲਾਂ ਦੇ ਜਵਾਬ ਦਿੰਦਿਆਂ ਫਰੀਲੈਂਡ ਨੇ ਕਿਹਾ ਕਿ ਸੱਭ ਤੋਂ ਪਹਿਲਾਂ ਉਸ ਦਾ ਸਾਰਾ ਧਿਆਨ ਕੈਨੇਡੀਅਨਜ਼ ਦੀ ਮਦਦ ਕਰਨ ਉੱਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪ੍ਰਧਾਨ ਮੰਤਰੀ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਉਹ ਟੀਮ ਨੂੰ ਬਹੁਤ ਵਧੀਆ ਢੰਗ ਨਾਲ ਚਲਾ ਰਹੇ ਹਨ।
ਮਿਲ ਰਹੇ ਰੁਝਾਂਨਾਂ ਤੋਂ ਕੰਜ਼ਰਵੇਟਿਵਾਂ ਦੀ ਸਥਿਤੀ ਕਾਫੀ ਮਜ਼ਬੂਤ ਹੋ ਕੇ ਸਾਹਮਣੇ ਆਈ ਹੈ। ਨਵੇਂ ਸਰਵੇਖਣਾਂ ਤੋਂ ਤਾਂ ਇਹ ਵੀ ਸਾਹਮਣੇ ਆਇਆ ਹੈ ਕਿ ਜੇ ਅੱਜ ਚੋਣਾਂ ਹੁੰਦੀਆਂ ਹਨ ਤਾਂ ਯਕੀਨਨ ਜਿੱਤ ਕੰਜ਼ਰਵੇਟਿਵਾਂ ਦੀ ਹੋਵੇਗੀ।