ਨਵੀਂ ਦਿੱਲੀ : ਭਾਵੇਕਿ ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ ਪਰ ਫਿਰ ਵੀ ਸਰਕਾਰ ਇਸ ਬਾਰੇ ਪੂਰੀ ਤਰ੍ਹਾਂ ਚੌਕਸ ਹੈ। ਦੇਸ਼ ਨੂੰ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਉਣ ਲਈ ਸਿਹਤ ਮੰਤਰਾਲੇ ਨੇ ਇੱਕ ਨਵੀਂ ਦਿਸ਼ਾ ਨਿਰਦੇਸ਼ ਜਾਰੀ ਕੀਤਾ ਹੈ। ਇਸ ਅਨੁਸਾਰ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ ਜਰੂਰੀ ਹੋਵੇਗੀ। ਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਯਾਤਰੀ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਬ੍ਰਿਟੇਨ ਤੇ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ‘ਚ, ਕੋਰੋਨਾ ਦਾ ਡੈਲਟਾ ਰੂਪ ਅਜੇ ਵੀ ਚੱਲ ਰਿਹਾ ਹੈ। ਅਜਿਹੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਭਾਰਤ ‘ਚ ਇਸ ਉੱਤੇ ਕਾਬੂ ਪਾਉਣ ਲਈ ਕੱਲ ਸਿਹਤ ਮੰਤਰਾਲੇ ਦੁਆਰਾ ਯਾਤਰੀਆਂ ਲਈ ਇੱਕ ਨਵੀਂ ਸੇਧ ਜਾਰੀ ਕੀਤੀ ਗਈ ਹੈ।