Pakistan Election: ਇਮਰਾਨ ਖ਼ਾਨ ਦੀ ਨਾਮਜ਼ਦਗੀ ਚੋਣ ਕਮਿਸ਼ਨ ਨੇ ਕੀਤੀ ਰੱਦ
ਪਾਕਿਸਤਾਨ ਵਿੱਚ 2024 ਵਿੱਚ ਹੋਣ ਵਾਲੀਆਂ ਆਮ ਚੋਣਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਹੀਂ ਲੜ ਸਕਣਗੇ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪਾਕਿਸਤਾਨ ਚੋਣ ਕਮਿਸ਼ਨ ਨੇ ਸ਼ਨੀਵਾਰ (30 ਜਨਵਰੀ) ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਮਰਾਨ ਖਾਨ ਨੇ ਚੋਣ ਲੜਨ ਲਈ ਦੋ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
71 ਸਾਲਾ ਇਮਰਾਨ ਖਾਨ ਅਪ੍ਰੈਲ 2022 ਵਿਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਿਆਸੀ ਅਤੇ ਕਾਨੂੰਨੀ ਲੜਾਈ ਵਿਚ ਉਲਝੇ ਹੋਏ ਹਨ। ਖਾਨ ‘ਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਤੌਰ ‘ਤੇ ਸਰਕਾਰੀ ਤੋਹਫ਼ੇ ਵੇਚਣ ਦਾ ਦੋਸ਼ ਹੈ, ਜਿਸ ਲਈ ਉਨ੍ਹਾਂ ਨੂੰ ਅਗਸਤ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਉਹ ਜਨਤਕ ਤੌਰ ‘ਤੇ ਨਜ਼ਰ ਨਹੀਂ ਆਏ।
ਇਮਰਾਨ ਖ਼ਾਨ ਦੀ ਮੀਡੀਆ ਟੀਮ ਨੇ ਦੱਸਿਆ ਕਿ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ‘ਚ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ 29 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ।