GTA News Media

Top Info Bar
22.1°C Toronto Loading date...
Punjab

ਵੱਡੀ ਖ਼ਬਰ : ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ਤੋਂ ਹਟਾਇਆਂ,ਹਰੀਸ਼ ਚੌਧਰੀ ਬਣੇ ਨਵੇ ਇੰਚਾਰਜ

ਵੱਡੀ ਖ਼ਬਰ : ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ਤੋਂ ਹਟਾਇਆਂ,ਹਰੀਸ਼ ਚੌਧਰੀ ਬਣੇ ਨਵੇ ਇੰਚਾਰਜ
Share this post via:

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਉੱਥਲ –ਪੁਥਲ ਦੇਖਣ ਨੂੰ ਮਿਲੀ। ਕਾਂਗਰਸ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਇਹ ਫੈਸਲਾ ਹਰੀਸ਼ ਰਾਵਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਵੱਧਦੀਆਂ ਜ਼ਿੰਮੇਵਾਰੀਆਂ ਨੂੰ ਵੇਖਦੇ ਹੋਏ ਹਾਈਕਮਾਨ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ। ਤੇ ਇਹ ਜ਼ਿੰਮੇਵਾਰੀ ਹਰੀਸ਼ ਚੌਧਰੀ ਜੋ ਕਿ ਪਾਰਟੀ ਨਿਗਰਾਨ (ਆਬਜ਼ਰਵਰ) ਦੀ ਭੂਮਿਕਾ ਨਿਭਾਅ ਰਹੇ ਹਨ,ਉਹਨਾ ਨੂੰ ਇਹ ਅਹੁਦਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਤੇ ਇਸ ਦਾ ਹੁਣ ਰਸਮੀ ਐਲਾਨ ਵੀ ਕਰ ਦਿੱਤਾ ਗਿਆ ਹੈ।