GTA News Media

Top Info Bar
22.1°C Toronto Loading date...
World

ਅਮਰੀਕਾ: ਘਰ ‘ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ

ਅਮਰੀਕਾ: ਘਰ ‘ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ
Share this post via:

ਅਮਰੀਕਾ ਦੇ ਉੱਤਰੀ ਕਨੈਕਟੀਕਟ ਵਿਚ ਮੰਗਲਵਾਰ ਰਾਤ ਇਕ ਘਰ ਵਿਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਰਾਤ ਲਗਭਗ 10:30 ਵਜੇ ਮਿਲੀ ਅਤੇ 5 ਮਿੰਟ ਬਾਅਦ ਹੀ ਫਾਇਰ ਫਾਈਟਰ ਮੌਕੇ ‘ਤੇ ਪਹੁੰਚ ਗਏ। ਫਾਇਰ ਫਾਈਟਰਜ਼ ਅਤੇ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੋਮਰਸ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਵਿੱਚ ਮਰਨ ਵਾਲੇ ਬੱਚਿਆਂ ਦੀ ਉਮਰ 5 ਤੋਂ 12 ਸਾਲ ਦੇ ਵਿਚਕਾਰ ਸੀ ਅਤੇ ਉਹ ਆਪਣੀ ਮਾਂ ਅਤੇ 3 ਹੋਰ ਭਰਾ-ਭੈਣਾਂ ਨਾਲ ਰਹਿੰਦੇ ਸਨ।

ਘਟਨਾ ਦੇ ਸਮੇਂ ਬੱਚਿਆਂ ਦੀ ਮਾਂ ਘਰ ਨਹੀਂ ਸੀ ਅਤੇ ਉਨ੍ਹਾਂ ਦੀ ਦੇਖਭਾਲ ਕਰ ਰਹੀ 19 ਸਾਲਾ ਧੀ ਨੇ ਆਪਣੀ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਜ ਅਤੇ ਸਥਾਨਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਅਧਿਕਾਰੀ ਨੇ ਕਿਹਾ ਕਿ ਅਜਿਹਾ ਨਹੀਂ ਲੱਗਦਾ ਕਿ ਅੱਗ ਕਿਸੇ ਅਪਰਾਧਿਕ ਸਾਜ਼ਿਸ਼ ਤਹਿਤ ਲਗਾਈ ਗਈ ਹੋਏ।

ਇਸ ਘਟਨਾ ਵਿੱਚ ਘਰ ਦੇ ਕੁਝ ਪਾਲਤੂ ਜਾਨਵਰਾਂ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 19 ਸਾਲਾ ਧੀ ਅਤੇ ਉਸ ਦੇ 2 ਭੈਣ-ਭਰਾ ਸਹੀ ਸਲਾਮਤ ਬਚ ਗਏ ਹਨ। ਇਨ੍ਹਾਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ 2 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।  ਉਨ੍ਹਾਂ ਨੇ ਫਿਲਹਾਲ ਮ੍ਰਿਤਕਾਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ।