GTA News Media

Top Info Bar
22.1°C Toronto Loading date...
World

ਅਮਰੀਕਾ: ਖਾਈ ‘ਚ ਕਾਰ ਡਿੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ:  ਖਾਈ ‘ਚ ਕਾਰ ਡਿੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
Share this post via:

ਗੁਰਦਾਸਪੁਰ ਦੇ ਪਿੰਡ ਨਵਾਂ ਸ਼ਾਲਾ (ਗੁਰਦਾਸਪੁਰ) ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ (26) ਪੁੱਤਰ ਹਰਜੀਤ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਖਾਈ ‘ਚ ਕਾਰ ਡਿੱਗਣ ਕਾਰਨ ਮੌਤ ਹੋ ਗਈ ਹੈ।  ਗੱਲਬਾਤ ਕਰਦਿਆਂ ਮਿ੍ਤਕ ਲਵਪ੍ਰੀਤ ਸਿੰਘ ਦੇ ਭਰਾ ਰਮਨ ਸਿੰਘ ਨੇ ਦੱਸਿਆ ਕਿ ਕਰੀਬ 7 ਸਾਲ ਪਹਿਲਾਂ ਲੱਖਾਂ ਰੁਪਏ ਖ਼ਰਚ ਕੇ ਉਨ੍ਹਾਂ ਆਪਣੇ ਲੜਕੇ ਨੂੰ ਅਮਰੀਕਾ ਭੇਜਿਆ ਸੀ ਅਤੇ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ। ਜਦੋਂ ਉਹ ਐਲ.ਏ. ਏਅਰਪੋਰਟ ‘ਤੇ ਉਤਰਿਆ ਤਾਂ ਉਸ ਨੇ ਆਪਣੇ ਦੋਸਤ ਸੁਨੀਲ ਕਾਟਲ ਵਾਸੀ ਚਾਵਾ (ਗੁੁਰਦਾਸਪੁਰ) ਅਤੇ ਵਿਸ਼ਾਲ ਸਲਾਰੀਆ ਵਾਸੀ ਭੈਣੀ ਕਾਣੇ (ਗੁਰਦਾਸਪੁਰ) ਨੂੰ ਬੁਲਾਇਆ।

ਇਸ ਤੋਂ ਬਾਅਦ ਇਹ ਤਿੰਨੋਂ ਦੋਸਤ ਕਾਰ ਵਿਚ ਸਵਾਰ ਹੋ ਕੇ ਆਪਣੇ ਸ਼ਹਿਰ ਕੈਲੀਫੌਰਨੀਆਂ ਆ ਰਹੇ ਸਨ ਕਿ ਐਲ.ਏ. ਨਜਦੀਕ ਪਹਾੜੀ ਇਲਾਕੇ ਵਿਚ ਪੁੱਜੇ ਤਾਂ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੇ ਹੋਏ ਡੂੰਘੀ ਖੱਡ ਵਿਚ ਜਾ ਡਿਗੀ ਜਿਸ ਦੌਰਾਨ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ ਜਦੋਂਕਿ ਸੁਨੀਲ ਕੁਮਾਰ ਦੇ ਲੱਤ ਦੇ ਸੱਟ ਲੱਗੀ ਪਰ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ।

ਵਿਸ਼ਾਲ ਸਲਾਰੀਆ ਜਦੋਂ ਹੋਸ਼ ਵਿਚ ਆਇਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ਫ਼ੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ | ਇਸ ਉਪਰੰਤ ਪਹੁੰਚੀ ਪੁਲਿਸ ਪਾਰਟੀ ਨੇ ਕਾਰ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ | ਇਸ ਹਾਦਸੇ ਵਿਚ ਲਵਪ੍ਰੀਤ ਸਿੰਘ ਨੂੰ ਗੰਭੀਰ ਜ਼ਖਮੀ ਹੋਣ ‘ਤੇ ਫੌਰੀ ਤੌਰ ‘ਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿੱਥੇ ਉਹ ਜ਼ਖਮਾਂ ਦੀ ਤਾਬ ਨਾ ਚੱਲਦਾ ਹੋਇਆ ਦਮ ਤੋੜ ਗਿਆ।