ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫਰੀ, 16 ਤਾਰੀਖ਼ ਨੂੰ ‘ਭਾਰਤ ਬੰਦ’ ਦਾ ਸੱਦਾ
ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਹੰਗਾਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕਰਦਿਆਂ 15 ਤਾਰੀਖ਼ ਨੂੰ ਤਿੰਨ ਘੰਟਿਆਂ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਕਰ ਦਿੱਤੇ ਹਨ।
ਪੰਜਾਬ ਵਿਚ ਕੱਲ੍ਹ ਯਾਨੀ ਕਿ 15 ਤਾਰੀਖ਼ ਨੂੰ 11 ਵਜੇ ਤੋਂ ਲੈ ਕੇ 3 ਵਜੇ ਤੱਕ ਸਾਰੇ ਟੋਲ ਪਲਾਜ਼ੇ ਫਰੀ ਰਹਿਣਗੇ। ਇਹ ਮੀਟਿੰਗ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਗਈ, ਜਿਸ ਵਿਚ ਰੁਲਦੂ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਕਿਸਾਨੀ ਆਗੂ ਸ਼ਾਮਲ ਹੋਏ ਹਨ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ ਹਨ।
ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ 16 ਤਾਰੀਖ਼ ਨੂੰ ‘ਭਾਰਤ ਬੰਦ’ ਦਾ ਫ਼ੈਸਲਾ ਸਾਡਾ ਕਾਇਮ ਰਹੇਗਾ। 16 ਤਾਰੀਖ਼ ਨੂੰ ਭਾਰਤ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਦਾ ਵਤੀਰਾ ਨਾ ਬਦਲਿਆ ਤਾਂ 18 ਤਾਰੀਖ਼ ਨੂੰ ਲੁਧਿਆਣਾ ਵਿਚ ਮੁੜ ਤੋਂ ਮੀਟਿੰਗ ਕਰਕੇ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।