GTA News Media

Top Info Bar
22.1°C Toronto Loading date...
Toronto/GTA

ਓਨਟਾਰੀਓ: 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਓਨਟਾਰੀਓ: 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Share this post via:

ਸ਼ੇਖ ਮੁਜ਼ੱਮਿਲ ਅਹਿਮਦ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ।

ਜਾਣਕਾਰੀ ਮੁਤਾਬਿਕ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ

ਉਸਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ।