GTA News Media

Top Info Bar
22.1°C Toronto Loading date...
Punjab

ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਇਕ ਆਡੀਓ ਹੋਈ ਵਾਇਰਲ

ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਇਕ ਆਡੀਓ ਹੋਈ ਵਾਇਰਲ
Share this post via:

ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਇਕ ਕਥਿਤ ਆਡੀਓ ਵਾਇਰਲ ਹੋਈ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਤੋਂ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਅੰਮ੍ਰਿਤਪਾਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਕਮਰੇ ਅਤੇ ਬਾਥਰੂਮ ’ਚ ਗੁਪਤ ਕੈਮਰੇ ਲਗਾਏ ਗਏ ਹਨ। ਇਹ ਕੈਮਰੇ ਬਲਬ ਹੋਲਡਰ ’ਚ ਲਗਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਇਥੋਂ ਦੇ ਲੋਕਲ ਡੀ. ਐੱਮ. ਨੂੰ ਬੁਲਾ ਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਹੈ।

ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਾਡੇ ’ਤੇ ਮੋਬਾਈਲ ਮਿਲਣ ਦਾ ਝੂਠਾ ਪਰਚਾ ਪਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਸਾਨੂੰ ਖਾਣੇ ’ਚ ਵੀ ਕੁੱਝ ਮਿਲਾ ਕੇ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵੀ ਮੌਤ ਤੋਂ ਨਹੀਂ ਡਰਦੇ।

ਅੰਮ੍ਰਿਤਪਾਲ ਨੇ ਕਿਹਾ ਕਿ ਉਸ ਨੇ ਤੇ ਹੋਰ ਸਿੰਘਾਂ ਨੇ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜੋ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਹੈ, ਉਸ ਨੇ ਕਿਹਾ ਕਿ ਹੁਣ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਾਂ ਤਾਂ ਹੁਣ ਉਸ ਨੂੰ ਤੇ ਹੋਰ ਸਿੰਘਾਂ ਨੂੰ ਹੁਣ ਪੰਜਾਬ ਲਿਗਾਇਆ ਜਾਵੇਗਾ ਜਾਂ ਫਿਰ ਸਾਡੀਆਂ ਲਾਸ਼ਾਂ ਹੀ ਹੁਣ ਪੰਜਾਬ ਜਾਣਗੀਆਂ।