ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਿਮਰਨਜੀਤ ਸਿੰਘ ਦੇ ਘਰ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ਦੀ ਸੱਚਾਈ ਉਦੋਂ ਸਾਹਮਣੇ ਆਈ ਜਦੋਂ ਸਰੀ RCMP ਨੇ ਇਸ ਅਪਰਾਧ ਲਈ 2 ਨਾਬਾਲਗ ਮੁੰਡਿਆਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਦਾ ਖ਼ੁਲਾਸਾ ਕੀਤਾ। ਅਪੁਸ਼ਟ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਮੁੰਡਿਆਂ ਵਿੱਚੋਂ ਇੱਕ ਸਿੰਘ ਦੀ ਪਹਿਲੀ ਪਤਨੀ ਦਾ ਪੁੱਤਰ ਸੀ, ਜੋ ਕਥਿਤ ਤੌਰ ‘ਤੇ ਸਿੰਘ ਤੋਂ ਆਪਣੀ ਮਾਂ ਨਾਲ ਬਦਸਲੂਕੀ ਕਰਨ ਦਾ ਬਦਲਾ ਲੈਣਾ ਚਾਹੁੰਦਾ ਸੀ।
ਸਿੱਖ ਭਾਈਚਾਰਾ ਚਿੰਤਤ ਹੈ ਅਤੇ ਭਾਈਚਾਰੇ ਅਤੇ ਜਾਂਚ ਏਜੰਸੀਆਂ ਨੂੰ ਝੂਠ ਬੋਲਣ ਅਤੇ ਗੁੰਮਰਾਹ ਕਰਨ ਲਈ ਬੀ.ਸੀ. ਗੁਰਦੁਆਰਾ ਕੌਂਸਲ ਦੇ ਬੁਲਾਰੇ ਮੋਨਿੰਦਰ ਸਿੰਘ ਬੋਇਲ ਤੋਂ ਮੁਆਫੀ ਮੰਗਣ ਦੀ ਮੰਗ ਕਰ ਰਿਹਾ ਹੈ। ਆਰ.ਸੀ.ਐੱਮ.ਪੀ. ਨੇ ਪੁਸ਼ਟੀ ਕੀਤੀ ਹੈ ਕਿ ਅਪਰਾਧ ਕਿਸੇ ਵਿਦੇਸ਼ੀ ਦਖ਼ਲ ਨਾਲ ਸਬੰਧਤ ਨਹੀਂ ਸਗੋਂ ਪਰਿਵਾਰਕ ਝਗੜਾ ਸੀ। ਦੱਸ ਦੇਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਹਰਦੀਪ ਸਿੰਘ ਨਿੱਝਰ ਦੇ ਸਾਥੀ ਦੇ ਘਰ ‘ਤੇ ਗੋਲੀਬਾਰੀ ਕਰਨ ਦੇ ਦੋਸ਼ ‘ਚ ਪੁਲਸ ਨੇ 2 ਨਾਬਾਲਗ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।