ਕਿਸਾਨਾਂ ਵੱਲੋਂ ‘ਦਿੱਲੀ ਕੂਚ’ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਹਰਿਆਣਾ ਨਾਲ ਲੱਗਦੀ ਸਰਹੱਦ ਨੂੰ ਅੰਸ਼ਕ ਤੌਰ ‘ਤੇ ਦੁਬਾਰਾ ਖੋਲ੍ਹ ਦਿੱਤਾ ਹੈ। ਦਰਅਸਲ, ਕਿਸਾਨਾਂ ਦੇ ‘ਦਿੱਲੀ ਕੂਚ’ ਦੇ ਮੱਦੇਨਜ਼ਰ ਹਰਿਆਣਾ ਨਾਲ ਲੱਗਦੀ ਸਿੰਘੂ ਅਤੇ ਟਿੱਕਰੀ ਸਰਹੱਦ ਨੂੰ ਕਰੀਬ ਦੋ ਹਫ਼ਤਿਆਂ ਤੋਂ ਸੀਲ ਕੀਤਾ ਹੋਇਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸ ਵਿਚਾਲੇ ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਲੋਕਾਂ ਲਈ ਰਾਹਤ ਭਰੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਪੁਲਸ ਵੱਲੋਂ ਸੀਲ ਕੀਤੀਆਂ ਗਈਆਂ ਸਰਹੱਦਾਂ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਦੋਹਾਂ ਰਸਤਿਆਂ ਨੂੰ ਅੰਸ਼ਕ ਤੌਰ ‘ਤੇ ਵਾਹਨਾਂ ਲਈ ਖੋਲ੍ਹਿਆ ਜਾ ਰਿਹਾ ਹੈ। ਜੇ.ਸੀ.ਬੀ. ਦੀ ਮਦਦ ਨਾਲ ਸੀਮੈਂਟ ਦੀਆਂ ‘ਕੰਧਾਂ’ ਖੜ੍ਹੀਆਂ ਕਰ ਕੇ ਕੀਤੀ ਈ ਬੈਰੀਕੇਡਿੰਗ ਨੂੰ ਤੋੜਿਆ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਲੋਕਾਂ ਦੀ ਆਵਾਜਾਈ ਲਈ ਇਕ-ਇਕ ਲੇਨ ਨੂੰ ਖੋਲ੍ਹਿਆ ਜਾ ਰਿਹਾ ਹੈ।