ਸਿੱਧੂ ਮੂਸੇਵਾਲਾ ਦੇ ਘਰ ਫਿਰ ਤੋਂ ਗੂੰਜੇਗੀ ਕਿਲਕਾਰੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਵਿਚ ਇਕ ਵਾਰ ਖੁਸ਼ੀਆਂ ਆਉਣ ਵਾਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ।
ਦਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਇਸ ਪ੍ਰਕਿਰਿਆ ਵਿਚ ਦੋ ਤੋਂ ਤਿੰਨ ਹਫ਼ਤੇ ਲੱਗਦੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ ਵਿਚ ਘਰ ਵਿਚ ਕਿਲਕਾਰੀਆਂ ਗੂੰਜ ਸਕਦੀਆਂ ਹਨ। ਹਾਲਾਂਕਿ ਮਰਹੂਮ ਗਾਇਕ ਦੇ ਪਰਵਾਰ ਵਿਚੋਂ ਫਿਲਹਾਲ ਕਿਸੇ ਨੇ ਇਨ੍ਹਾਂ ਖ਼ਬਰਾਂ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੇਸੂਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈ.ਵੀ.ਐਫ. ਤਕਨੀਕ ਅਪਣਾਈ ਹੈ। ਇਹੀ ਕਾਰਨ ਹੈ ਕਿ ਚਰਨ ਕੌਰ ਪਿਛਲੇ ਕੁੱਝ ਦਿਨਾਂ ਤੋਂ ਆਮ ਲੋਕਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਦੂਰੀ ਬਣਾ ਕੇ ਬੈਠੇ ਹਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਉਹ ਪੂਰੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।