ਅੰਮ੍ਰਿਤਪਾਲ ਸਿੰਘ ਨੂੰ 4 ਦਿਨ ਦੀ ਪੈਰੋਲ ਮਿਲ ਗਈ ਹੈ, ਜਿਸ ਦੌਰਾਨ ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਇਸ ਸਮੇਂ, ਅੰਮ੍ਰਿਤਪਾਲ ਸਿੰਘ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਪੰਜਾਬ ਪੁਲਿਸ ਦੀ ਇਕ ਟੀਮ ਉਨ੍ਹਾਂ ਨੂੰ ਲੈਣ ਲਈ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ।
ਸਰਬਜੀਤ ਸਿੰਘ ਖਾਲਸਾ, ਜੋ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਹਨ, ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮੰਗੀ। ਸਪੀਕਰ ਦੀ ਇਜਾਜ਼ਤ ਤੋਂ ਬਾਅਦ, ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਸਹੁੰ ਚੁਕਵਾਈ ਜਾਵੇਗੀ।
ਅੰਮ੍ਰਿਤਪਾਲ ਦੀ ਸਹੁੰ ਚੁਕਾਈ ਦੇ ਦੌਰਾਨ ਉਹ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ। ਪੰਜਾਬ ਪੁਲਿਸ ਦੀ ਟੀਮ, ਇੱਕ ਉੱਚ ਅਧਿਕਾਰੀ ਦੀ ਅਗਵਾਈ ਹੇਠ, ਉਨ੍ਹਾਂ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਸਹੁੰ ਚੁੱਕਣ ਦੇ ਤੁਰੰਤ ਬਾਅਦ ਵਾਪਸ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ। ਇਸ ਦੌਰਾਨ, ਅੰਮ੍ਰਿਤਪਾਲ ਨੂੰ ਕਿਸੇ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਹੋਵੇਗੀ।