GTA News Media

Top Info Bar
22.1°C Toronto Loading date...
India Punjab

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਉਤੇ ਕਾਰਵਾਈ

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਉਤੇ ਕਾਰਵਾਈ
Share this post via:

ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੰਗਲੌਰ ਕਰ ਦਿੱਤਾ ਗਿਆ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਮੁਅੱਤਲ ਕਰਕੇ ਬੰਗਲੌਰ ਤਬਦੀਲ ਕੀਤਾ ਗਿਆ ਹੈ। ਉਸ ਦੇ ਖਿਲਾਫ ਜਾਂਚ ਅਜੇ ਵੀ ਜਾਰੀ ਹੈ।

ਕੁਲਵਿੰਦਰ ਕੌਰ ਪਹਿਲਾਂ ਦਿੱਲੀ ਹਵਾਈ ਅੱਡੇ ਤੇ ਤਾਇਨਾਤ ਸੀ ਜਿੱਥੇ ਉਸ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਿਆ ਸੀ। ਹੁਣ ਉਸਦਾ ਤਬਾਦਲਾ ਬੰਗਲੌਰ ਕਰ ਦਿੱਤਾ ਗਿਆ ਹੈ।

ਯਾਦ ਰਹੇ ਕਿ ਕੰਗਨਾ ਰਣੌਤ ਲੋਕ ਸਭਾ ਚੋਣਾਂ ਵਿਚ ਜਿੱਤ ਦੇ ਬਾਅਦ ਦਿੱਲੀ ਜਾ ਰਹੀ ਸੀ, ਜਦੋਂ ਚੰਡੀਗੜ੍ਹ ਹਵਾਈ ਅੱਡੇ ਤੇ ਕੁਲਵਿੰਦਰ ਕੌਰ ਨਾਲ ਬਹਿਸ ਹੋ ਗਈ। ਇਸ ਮੌਕੇ ਤੇ ਕੁਲਵਿੰਦਰ ਨੇ ਕੰਗਨਾ ਨੂੰ ਥੱਪੜ ਮਾਰ ਦਿੱਤਾ।