ਬਾਰਬਾਡੋਸ ਵਿੱਚ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਵੀਰਵਾਰ ਸਵੇਰੇ ਦਿੱਲੀ ਪਹੁੰਚੀ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੈਂਕੜੇ ਪ੍ਰਸ਼ੰਸਕ ਜੇਤੂ ਖਿਡਾਰੀਆਂ ਦਾ ਸਵਾਗਤ ਕਰਨ ਲਈ ਇਕੱਠੇ ਹੋਏ ਸਨ। ਪ੍ਰਸ਼ੰਸਕਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਰਾਸ਼ਟਰੀ ਝੰਡਾ ਲਹਿਰਾ ਰਹੇ ਸਨ।
ਬੀਸੀਸੀਆਈ ਨੇ ਟਵਿੱਟਰ ‘ਤੇ ਟਵੀਟ ਕੀਤਾ, “ਇਹ #TeamIndia ਦਾ ਘਰ ਹੈ।”
Travelling with the prestigious 🏆 on the way back home! 😍
🎥 WATCH: #TeamIndia were in excellent company during their memorable travel day ✈️👌 – By @RajalArora #T20WorldCup pic.twitter.com/0ivb9m9Zp1
— BCCI (@BCCI) July 4, 2024
ਟੀਮ ਦੇ ਮੁੰਬਈ ਰਵਾਨਾ ਹੋਣ ਦੀ ਉਮੀਦ ਵੀਰਵਾਰ ਸ਼ਾਮ ਨੂੰ ਕੀਤੀ ਜਾ ਰਹੀ ਹੈ। ਮੁੰਬਈ ਵਿੱਚ ਟੀਮ ਇੱਕ ਓਪਨ ਬੱਸ ਰੋਡ ਸ਼ੋਅ ਵਿੱਚ ਹਿੱਸਾ ਲਵੇਗੀ, ਜਿਸ ਤੋਂ ਬਾਅਦ ਵਾਨਖੇੜੇ ਸਟੇਡੀਅਮ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਹੋਵੇਗਾ। ਟੀਮ ਨੇ ਅੱਜ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕਰਨੀ ਹੈ।
It’s home 🏆 #TeamIndia pic.twitter.com/bduGveUuDF
— BCCI (@BCCI) July 4, 2024
ਇਸ ਤੋਂ ਪਹਿਲਾਂ, ਵਿਸ਼ਵ ਕੱਪ ਜੇਤੂ ਕਪਤਾਨ ਰੋਹਿਤ ਸ਼ਰਮਾ ਨੇ ਭਾਰਤੀ ਪ੍ਰਸ਼ੰਸਕਾਂ ਲਈ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਮੁੰਬਈ ਦੇ ਮਰੀਨ ਡਰਾਈਵ ਅਤੇ ਵਾਨਖੇੜੇ ਸਟੇਡੀਅਮ ਵਿੱਚ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ।
ਭਾਰਤ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਦੌੜਾਂ ਨਾਲ ਹਰਾ ਕੇ ਆਪਣਾ ਦੂਜਾ ਆਈਸੀਸੀ ਮੈਨਜ਼ ਟੀ-20 ਵਿਸ਼ਵ ਕੱਪ ਜਿੱਤਿਆ ਹੈ।
ਰੋਹਿਤ ਦੀ ਅਗਵਾਈ ਵਾਲੀ ਟੀਮ ਦੀ ਜਸ਼ਨ ਰੈਲੀ ਸ਼ਾਮ 5:00 ਵਜੇ ਮਰੀਨ ਡਰਾਈਵ ਤੋਂ ਵਾਨਖੇੜੇ ਸਟੇਡੀਅਮ ਤੱਕ ਓਪਨ-ਟਾਪ ਬੱਸ ‘ਚ ਹੋਵੇਗੀ।