ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਅੱਜ ਜਾਰੀ ਹੋਏ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡੀਅਨ ਨਾਗਰਿਕ ਮਹਿੰਗਾਈ ਦੇ ਮਾਰੇ ਹੋਏ ਹਨ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਾਲਤ ਵੀ ਬਹੁਤ ਖਰਾਬ ਹੈ, ਜਿੱਥੇ ਮਹਿੰਗਾਈ ਕਾਰਨ ਉਹਨਾਂ ਦੇ ਖ਼ਰਚੇ ਪੂਰੇ ਕਰਨਾ ਮੁਸ਼ਕਲ ਹੋ ਗਿਆ ਹੈ।
ਰਿਪੋਰਟ ਦਰਸਾਉਂਦੀ ਹੈ ਕਿ ਕਈ ਲੋਕ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਇਕ ਹੋਰ ਰਿਪੋਰਟ ਅਨੁਸਾਰ, ਕੈਨੇਡਾ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਚਲਤੇ, 24 ਜੁਲਾਈ ਨੂੰ ਹੋਣ ਵਾਲੀ ਬੈਂਕ ਆਫ਼ ਕੈਨੇਡਾ ਦੀ ਮੀਟਿੰਗ ਵਿੱਚ ਵਿਆਜ ਦਰਾਂ ਘਟਾਏ ਜਾਣ ਦੀ ਸੰਭਾਵਨਾ ਹੈ।
ਇਸ ਮਾਮਲੇ ਨੇ ਕੈਨੇਡੀਅਨ ਆਬਾਦੀ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਵਾਇਆ ਹੈ ਅਤੇ ਸਰਕਾਰ ਤੋਂ ਤੁਰੰਤ ਹਲ ਦੀ ਉਮੀਦ ਕੀਤੀ ਜਾ ਰਹੀ ਹੈ।