ਸਰਕਾਰੀ ਬਿਆਨ
ਮਾਈਕ੍ਰੋਸਾਫਟ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਨੇ ਤਕਨੀਕੀ ਖਰਾਬੀਆਂ ਦੂਰ ਕਰ ਲਈਆਂ ਹਨ ਅਤੇ ਮਾਈਕ੍ਰੋਸਾਫਟ 365 ਸਮੇਤ ਸਾਰੀਆਂ ਸੇਵਾਵਾਂ ਮੁੜ ਸਹੀ ਚੱਲ ਰਹੀਆਂ ਹਨ। ਕੰਪਨੀ ਨੇ ਕਿਹਾ ਕਿ ਹੁਣ ਉਹ ਨਿਗਰਾਨੀ ਕਰ ਰਹੇ ਹਨ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮੁੱਦੇ ਪੂਰੀ ਤਰ੍ਹਾਂ ਹੱਲ ਹੋ ਗਏ ਹਨ।
ਭਾਰਤੀ ਮੰਤਰੀ ਦਾ ਬਿਆਨ
ਭਾਰਤ ਦੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਮਾਈਕ੍ਰੋਸਾਫਟ ਨਾਲ ਸੰਪਰਕ ਵਿੱਚ ਰਹਿ ਕੇ ਇਸ ਤਕਨੀਕੀ ਖਰਾਬੀ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ CERT ਦੀ ਟੀਮ ਤਕਨੀਕੀ ਮਦਦ ਕਰ ਰਹੀ ਹੈ ਅਤੇ NIC ਨੈੱਟਵਰਕ ਇਸ ਨਾਲ ਪ੍ਰਭਾਵਿਤ ਨਹੀਂ ਹੋਇਆ।
ਨਵਾਂ ਅਪਡੇਟ
ਮਾਈਕ੍ਰੋਸਾਫਟ ਨੇ ਕਿਹਾ ਕਿ ਹੁਣ ਉਹਨਾਂ ਦੀਆਂ ਸਾਰੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਕੰਮ ਕਰ ਰਹੀਆਂ ਹਨ ਅਤੇ ਜੋ ਮੁਸ਼ਕਿਲਾਂ ਸਨ, ਉਹ ਹੱਲ ਕਰ ਦਿੱਤੀਆਂ ਗਈਆਂ ਹਨ।