ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ. ਦੇ ਤਹਿਤ ਬੰਦ ਅਮਰਿਤਪਾਲ ਬਾਰੇ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਅਮਰਿਤਪਾਲ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅਮਰਿਤਪਾਲ ਸਿੰਘ ਨੇ ਐਨ.ਐਸ.ਏ. ਦੇ ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਨ.ਐਸ.ਏ. ਦੇ ਤਹਿਤ ਉਨ੍ਹਾਂ ਦੀ ਗ੍ਰਿਫਤਾਰੀ ਗੈਰਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।