ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ‘ਤੇ ਹੋ ਰਹੇ ਹਿੰਸਕ ਹਮਲਿਆਂ ਦੇ ਖ਼ਿਲਾਫ਼, ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਐਤਵਾਰ ਨੂੰ ਇਕ ਵੱਡਾ ਪ੍ਰਦਰਸ਼ਨ ਹੋਇਆ। ਇਸ ਪ੍ਰਦਰਸ਼ਨ ਵਿਚ ਹਿੰਦੂ, ਈਸਾਈ, ਬੋਧੀ ਅਤੇ ਯਹੂਦੀ ਭਾਈਚਾਰਿਆਂ ਦੇ ਹਜ਼ਾਰਾਂ ਲੋਕਾਂ ਨੇ ਭਾਗ ਲਿਆ। ਉਨ੍ਹਾਂ ਨੇ ਬੰਗਲਾਦੇਸ਼ ਵਿੱਚ ਹੋ ਰਹੀ ਹਿੰਸਾ ਦੇ ਵਿਰੋਧ ਵਿੱਚ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ।
#WATCH | Toronto, Canada: Over a thousand Canadians of Hindu, Christian, Buddhist and Jewish origin staged a protest in downtown Toronto in solidarity with Bangladeshi Hindus and urged the Canadian Government to press the Interim Bangladesh Government to protect Hindus in… pic.twitter.com/tADPoKxYQM
— ANI (@ANI) August 11, 2024
ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟੋਰਾਂਟੋ ਦੇ ਡਾਊਨਟਾਊਨ ਵਿੱਚ ‘ਅਸੀਂ ਇਨਸਾਫ਼ ਚਾਹੁੰਦੇ ਹਾਂ’ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬੰਗਲਾਦੇਸ਼ ਸਰਕਾਰ ‘ਤੇ ਦਬਾਅ ਬਣਾਵੇ ਤਾਂ ਜੋ ਹਿੰਦੂ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਉਸ ਨੇ ਟੋਰਾਂਟੋ ਵਿੱਚ ਮੌਜੂਦ ਬੰਗਲਾਦੇਸ਼ੀ ਮਸਜਿਦਾਂ ਨੂੰ ਵੀ ਈ-ਮੇਲ ਭੇਜੇ ਹਨ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਉਸ ਨੇ ਉਮੀਦ ਜਤਾਈ ਕਿ ਸ਼ਾਇਦ ਉਹ ਲੋਕ ਵੀਕਐਂਡ ਦੇ ਕਾਰਨ ਰੁੱਝੇ ਹੋਣ।
ਇਸ ਮੌਕੇ ‘ਤੇ ਪ੍ਰਦਰਸ਼ਨਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਬੰਗਲਾਦੇਸ਼ ਵਿੱਚ ਹੋ ਰਹੀ ਹਿੰਸਾ ਦੇ ਦੌਰਾਨ ਉਹ ਆਪਣੇ ਹਿੰਦੂ ਭਰਾਵਾਂ ਨਾਲ ਖੜੇ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਲੜਾਈ ਜਾਰੀ ਰੱਖਣਗੇ।