GTA News Media

Top Info Bar
22.1°C Toronto Loading date...
Canada Punjab Toronto/GTA

ਕੈਨੇਡਾ ਦੇ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ‘ਤੇ ਸੰਯੁਕਤ ਰਾਸ਼ਟਰ ਦੀ ਰਿਪੋਰਟ ਤੋਂ ਮੰਤਰੀ ਮਿਲਰ ਭੜਕੇ, ਸੁਧਾਰਾਂ ਦੀ ਲੋੜ ਮੰਨੀ

ਕੈਨੇਡਾ ਦੇ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ‘ਤੇ ਸੰਯੁਕਤ ਰਾਸ਼ਟਰ ਦੀ ਰਿਪੋਰਟ ਤੋਂ ਮੰਤਰੀ ਮਿਲਰ ਭੜਕੇ, ਸੁਧਾਰਾਂ ਦੀ ਲੋੜ ਮੰਨੀ
Share this post via:

ਕੈਨੇਡਾ ਦੇ ਇਮਿਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਬਾਰੇ ਸੰਯੁਕਤ ਰਾਸ਼ਟਰ ਦੀ ਇੱਕ ਤਾਜ਼ਾ ਰਿਪੋਰਟ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮਿਲਰ ਨੇ ਕਿਹਾ ਕਿ ਰਿਪੋਰਟ ਵਿੱਚ ਵਰਤੇ ਗਏ ‘ਗੁਲਾਮ’ ਸ਼ਬਦ ਨੂੰ ਬੇਹੱਦ ਭੜਕਾਊ ਅਤੇ ਗੈਰ-ਜ਼ਰੂਰੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸ਼ਬਦ ਸਾਰਿਆਂ ਲਈ ਠੀਕ ਨਹੀਂ ਹੈ ਅਤੇ ਕੁਝ ਮਾਮਲਿਆਂ ‘ਚ ਕਾਮਿਆਂ ਨਾਲ ਹੋ ਰਹੇ ਧੱਕੇਸ਼ਾਹੀ ਦੇ ਦੋਸ਼ਾਂ ਨੂੰ ਸਮੂਹ ਪ੍ਰੋਗਰਾਮ ‘ਤੇ ਲਗੂ ਨਹੀਂ ਕੀਤਾ ਜਾ ਸਕਦਾ।

ਮੰਤਰੀ ਨੇ ਮੰਨਿਆ ਕਿ ਕਈ ਹਾਲਾਤਾਂ ‘ਚ ਟੈਂਪਰੇਰੀ ਫੌਰਨ ਵਰਕਰਾਂ ਨਾਲ ਗਲਤ ਵਰਤਾਅ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਪਰ ਇਸਦੇ ਬਾਵਜੂਦ ਸਾਰੇ ਪ੍ਰੋਗਰਾਮ ਨੂੰ ਖ਼ਤਮ ਕਰਨਾ ਸਹੀ ਨਹੀਂ ਹੋਵੇਗਾ। ਮਿੰਟਰੀ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਨਾਲ ਬਦਸਲੂਕੀ ਦੇ ਦੋਸ਼ ਸਾਹਮਣੇ ਆਉਂਦੇ ਹਨ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਗੁਲਾਮ ਵਰਗੇ ਹਾਲਾਤਾਂ ‘ਚ ਰੱਖਿਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨਾਲ ਸਖ਼ਤ ਮੰਦ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਸੈਕਸ਼ੁਅਲ ਹੈਰਾਸਮੈਂਟ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਈ ਰੋਜ਼ਗਾਰਦਾਤਾਵਾਂ ਵੱਲੋਂ ਕਾਮਿਆਂ ਲਈ ਠੀਕ ਰਿਹਾਇਸ਼ ਦੀ ਵਿਵਸਥਾ ਨਹੀਂ ਕੀਤੀ ਜਾਂਦੀ, ਜਿਸ ਨਾਲ ਉਨ੍ਹਾਂ ਨੂੰ ਇੱਕ ਹੀ ਕਮਰੇ ਵਿੱਚ 20-30 ਜਣਿਆਂ ਦੇ ਨਾਲ ਰਹਿਣ ਲਈ ਮਜਬੂਰ ਹੋਣਾ ਪੈਂਦਾ ਹੈ।

ਇਸ ਸਬੰਧੀ, ਕੈਨੇਡਾ ਦੇ ਕਿਰਤ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਦੇ ਦੁਰਵਰਤੋਂ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਦਿੱਤੇ ਗਏ ਸੁਝਾਅ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੋਗਰਾਮ ‘ਚ ਕੁਝ ਸੁਧਾਰ ਕੀਤੇ ਜਾ ਸਕਦੇ ਹਨ।