ਕੈਪਟਨ ਅਤੇ ਸਿੱਧੂ ਇੱਕ ਵਾਰ ਫਿਰ ਹੋਏ ਆਹਮੋ-ਸਾਹਮਣੇ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਜਾਰੀ ਹਨ। ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਜਦਕਿ ਨਵਜੋਤ ਸਿੱਧੂ ਟਵੀਟ ਕਰ ਰਹੇ ਸਨ।
ਸਿੱਧੂ ਨੇ ਕਿਹਾ ਕਿ ਕੈਪਟਨ ਭਾਜਪਾ ਦਾ ਵਫ਼ਾਦਾਰ ਹੈ। ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ। ਸਿੱਧੂ ਨੇ ਕਿਹਾ, “ਕੈਪਟਨ ਨੇ ਮੇਰੇ ਲਈ ਪਾਰਟੀ ਦੇ ਦਰਵਾਜ਼ੇ ਬੰਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਸੀ।” ਕੈਪਟਨ ਨੇ ਪਹਿਲਾਂ ਹੀ ਪਾਰਟੀ ਬਣਾ ਲਈ ਸੀ ਅਤੇ ਉਸ ਦੀ ਹੋਣੀ ਸਭ ਨੂੰ ਪਤਾ ਹੈ। ਪੰਜਾਬ ਦੇ ਲੋਕ ਹੁਣ ਦੁਬਾਰਾ ਸਬਕ ਸਿਖਾਉਣ ਲਈ ਤਿਆਰ ਹਨ।
ਦੂਜੇ ਪਾਸੇ ਕੈਪਟਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ 117 ਸੀਟਾਂ ‘ਤੇ ਚੋਣ ਲੜਾਂਗੇ। ਕੈਪਟਨ ਨੇ ਕਿਹਾ ਕਿ ਅਸੀਂ ਬਹੁਤ ਸਾਰੇ ਕਾਂਗਰਸੀ ਆਗੂਆਂ ਦੇ ਸੰਪਰਕ ਵਿੱਚ ਹਾਂ। ਨਵਜੋਤ ਸਿੱਧੂ ਜਿੱਥੇ ਵੀ ਲੜੇਗਾ, ਅਸੀਂ ਉਸ ਵਿਰੁੱਧ ਲੜਾਂਗੇ। ਸਿੱਧੂ ਖਿਲਾਫ ਇਕ ਹੋਰ ਖੁਲਾਸੇ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਸਰਵੇ ਮੁਤਾਬਕ ਸਿੱਧੂ ਕਾਰਨ ਕਾਂਗਰਸ ਦੀ ਲੋਕਪ੍ਰਿਅਤਾ ‘ਚ 20 ਫੀਸਦੀ ਗਿਰਾਵਟ ਆਈ ਹੈ।
ਕੈਪਟਨ ਨੇ ਦਾਅਵਾ ਕੀਤਾ ਕਿ 18 ਸੂਤਰੀ ਏਜੰਡਾ ਪੂਰਾ ਹੋ ਗਿਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਯੋਜਨਾਵਾਂ ‘ਤੇ ਖਰਚੇ ਗਏ ਪੈਸੇ ਦੇ ਅੰਕੜੇ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਸਾਢੇ ਚਾਰ ਸਾਲਾਂ ਵਿੱਚ ਬਹੁਤ ਕੁਝ ਕੀਤਾ ਹੈ। ਪੰਜਾਬ ਉਦਯੋਗਾਂ ਲਈ ਚੰਗਾ ਸਥਾਨ ਹੈ।