GTA News Media

Top Info Bar
22.1°C Toronto Loading date...
India Punjab

ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਤੇਜ਼ ਰਫਤਾਰ ਟਰੱਕ ਨੇ ਕੁਚਲੀਆਂ ਪੰਜਾਬ ਦੀਆਂ ਤਿੰਨ ਔਰਤਾਂ 

ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਤੇਜ਼ ਰਫਤਾਰ ਟਰੱਕ ਨੇ ਕੁਚਲੀਆਂ ਪੰਜਾਬ ਦੀਆਂ ਤਿੰਨ ਔਰਤਾਂ 
Share this post via:

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਬਜ਼ੁਰਗ ਔਰਤਾਂ ਨੂੰ ਵੀਰਵਾਰ ਸਵੇਰੇ ਟਿੱਕਰੀਬਹਾਦੁਰਗੜ੍ਹ ਸਰਹੱਦਤੇ ਕਿਸਾਨਾਂ ਦੇ ਧਰਨੇ ਵਾਲੀ ਥਾਂਤੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।

ਜਿੰਨਾਂ ਦੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਛਿੰਦਰ ਕੌਰ, ਅਮਰਜੀਤ ਕੌਰ ਅਤੇ ਗੁਰਮੇਲ ਕੌਰ ਵਜੋਂ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਦੇ ਧਰਨੇ ਵਿੱਚ ਹਿੱਸਾ ਲੈ ਰਹੇ ਸਨ।

ਇਹ ਘਟਨਾ ਸਵੇਰੇ 5.45 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਮਹਿਲਾ ਝੱਜਰ ਰੋਡਤੇ ਡਿਵਾਈਡਰਤੇ ਬੈਠੀਆਂ ਰੇਲਵੇ ਸਟੇਸ਼ਨਤੇ ਜਾਣ ਲਈ ਆਟੋਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ।

ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਨ੍ਹਾਂਚੋਂ ਦੋ ਦੀ ਮੌਕੇਤੇ ਹੀ ਮੌਤ ਹੋ ਗਈ ਜਦਕਿ ਤੀਜੀ ਨੇ ਬਹਾਦਰਗੜ੍ਹ ਦੇ ਸਿਵਲ ਹਸਪਤਾਲਚ ਦਮ ਤੋੜ ਦਿੱਤਾ।

ਥਾਣਾ ਬਹਾਦੁਰਗੜ੍ਹ ਦੇ ਸੈਕਟਰ 6 ਦੇ ਐਸਐਚਓ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।