ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਚਲ ਰਹੇ ਤਣਾਅ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਆਪਣਾ ਮੱਤ ਦਿੱਤਾ ਹੈ। ਮੰਗਲਵਾਰ, 15 ਅਕਤੂਬਰ 2024 ਨੂੰ ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਨਾਲ ਜੁੜੇ ਕੁਝ ਏਜੰਟਾਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਟਰੂਡੋ ਨੇ ਇਸ ਗੱਲ ਦੀ ਪੂਸ਼ਟੀ ਕੀਤੀ ਕਿ ਉਨ੍ਹਾਂ ਨੇ ਇਸ ਮਾਮਲੇ ਬਾਰੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਕੇਅਰ ਸਟਾਰਮਰ ਨਾਲ ਗੱਲ ਕੀਤੀ ਹੈ।
ਟਰੂਡੋ ਨੇ ਆਪਣੇ ਪੋਸਟ ਵਿੱਚ ਦੱਸਿਆ ਕਿ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਇਸ ਗੱਲ ਤੇ ਸਹਿਮਤੀ ਜਤਾਈ ਹੈ ਕਿ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਕਾਨੂੰਨ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਕੈਨੇਡਾ ਹਮੇਸ਼ਾ ਚਾਹੇਗਾ ਕਿ ਭਾਰਤ ਨਾਲ ਤਣਾਅ ਪੂਰਨ ਰੂਪ ਵਿੱਚ ਹੱਲ ਕੀਤਾ ਜਾਵੇ ਅਤੇ ਇਹ ਮਾਮਲਾ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਅਤੇ ਸਹਿਯੋਗ ਵਧਾਉਣ ਲਈ ਇੱਕ ਮੌਕਾ ਬਣੇ।