ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ
ਹੁਸ਼ਿਆਰਪੁਰ :ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ ਗਏ ਹਨ। ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ।
ਦੱਸ ਦਈਏ ਕਿ ਬਲਵੰਤ ਸਿੰਘ ਖੇੜਾ ਵੱਲੋਂ 2009 ‘ਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਵੱਖ ਵੱਖ ਸੰਵਿਧਾਨ ਨੂੰ ਲੈ ਕੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੇ ਸੰਬੰਧ ‘ਚ ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪਹਿਲਾਂ ਪੇਸ਼ ਹੋ ਗਏ ਸੀ।