ਆਸਟ੍ਰੇਲੀਆ ਦੀ ਸੰਸਦ ਨੇ ਇੱਕ ਨਵਾਂ ਬਿੱਲ ਪਾਸ ਕੀਤਾ ਹੈ ਜੋ 16 ਸਾਲ ਤੋਂ ਛੋਟੇ ਬੱਚਿਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਅਤੀ ਪ੍ਰਭਾਵ ਤੋਂ ਬਚਾਉਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ। ਬੁੱਧਵਾਰ ਨੂੰ ਇਹ ਬਿੱਲ ਪ੍ਰਤੀਨਿਧੀ ਸਭਾ ਵਿਚ ਪਾਸ ਹੋਇਆ, ਜਿਸਦੇ ਪੱਖ ਵਿਚ 102 ਵੋਟਾਂ ਪਈਆਂ ਜਦਕਿ ਵਿਰੋਧ ਵਿਚ ਸਿਰਫ 13 ਵੋਟਾਂ ਆਈਆਂ। ਹੁਣ ਇਹ ਬਿੱਲ ਸੈਨੇਟ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਇਸਦੇ ਕਾਨੂੰਨ ਬਣਨ ਦੀ ਸੰਭਾਵਨਾ ਹੈ, ਕਿਉਂਕਿ ਇਹ ਉੱਥੋਂ ਦੀਆਂ ਪ੍ਰਮੁੱਖ ਪਾਰਟੀਆਂ ਦੇ ਸਮਰਥਨ ਨਾਲ ਹੈ।