GTA News Media

Top Info Bar
22.1°C Toronto Loading date...
Punjab

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਵੱਡੀ ਅਪਡੇਟ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਵੱਡੀ ਅਪਡੇਟ
Share this post via:
ਪੰਜਾਬੀ ਗਾਇਕ Rajveer Jawanda ਦੀ ਹਾਲਤ ਹਾਲੇ ਵੀ ਗੰਭੀਰ ਹੈ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਫੈਨਸ ਵੱਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਜਾਰੀ।

ਮੁਹਾਲੀ: ਪ੍ਰਸਿੱਧ ਪੰਜਾਬੀ ਗਾਇਕ Rajveer Jawanda ਦੀ ਸਿਹਤ ਹਾਲੇ ਵੀ ਗੰਭੀਰ ਬਣੀ ਹੋਈ ਹੈ। Rajveer Jawanda ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਜੀਵਨ ਬਚਾਊ ਉਪਕਰਣਾਂ ਨਾਲ ਜੋੜਿਆ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ Rajveer Jawanda ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

ਹਸਪਤਾਲ ਪ੍ਰਬੰਧਨ ਵੱਲੋਂ ਪਿਛਲੇ ਦੋ ਦਿਨਾਂ ਤੋਂ Rajveer Jawanda ਦੀ ਸਿਹਤ ਬਾਰੇ ਕੋਈ ਨਵਾਂ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ Rajveer Jawanda ਦੀ ਹਾਲਤ ਪਹਿਲਾਂ ਵਰਗੀ ਹੀ ਗੰਭੀਰ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਯਾਦ ਰਹੇ ਕਿ 27 ਸਤੰਬਰ ਨੂੰ Rajveer Jawanda ਬੱਦੀ ਤੋਂ ਸ਼ਿਮਲਾ ਜਾਂਦੇ ਹੋਏ ਇੱਕ ਦੁਰਘਟਨਾ ਦਾ ਸ਼ਿਕਾਰ ਹੋਏ ਸਨ। ਮੋਟਰਸਾਈਕਲ ਅੱਗੇ ਅਚਾਨਕ ਪਸ਼ੂ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਵਿੱਚ Rajveer Jawanda ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਹੀ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਸ ਵੇਲੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਫੈਨਸ ਵੱਲੋਂ Rajveer Jawanda ਦੀ ਜਲਦੀ ਤੰਦਰੁਸਤੀ ਲਈ ਲਗਾਤਾਰ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਉਨ੍ਹਾਂ ਦੇ ਸਿਹਤਮੰਦ ਹੋਣ ਦੀ ਉਮੀਦ ਕਰ ਰਹੇ ਹਨ।


Check here latest News: Click here

Get Latest News on Facebook, Instagram and YouTube: