ਅੱਤਵਾਦੀਆਂ ਨੇ ਕਾਬੁਲ ਦੇ ਮਿਲਟਰੀ ਹਸਪਤਾਲ ਤੇ ਕੀਤਾ ਹਮਲਾ, 19 ਦੀ ਮੌਤ, 50 ਗੰਭੀਰ ਰੂਪ ‘ਚ ਜ਼ਖਮੀ
ਕਾਬੁਲ:ਅੱਜ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮਿਲਟਰੀ ਹਸਪਤਾਲ ਨੇੜੇ ਆਤਮਘਾਤੀ ਹਮਲਾ ਹੋਇਆ। ਜਿਸ ਵਿੱਚ 19 ਲੋਕਾਂ ਦੀ ਮੌਤ ਹੋ ਗਈ ਤੇ 50 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।ਉਥੇ ਦੇ ਲੋਕਾਂ ਨੇ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਨੇੜੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।ਦੱਸ ਦਈਏ ਇਹ ਹਸਪਤਾਲ ਅਫਗਾਨਿਸਤਾਨ ਦਾ ਸਭ ਤੋਂ ਵੱਡਾ ਫੌਜੀ ਹਸਪਤਾਲ ਹੈ।
ਇਸਲਾਮਿਕ ਅਮੀਰਾਤ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਦੱਸਿਆ ਕਿ ਕਾਬੁਲ ਦੇ 10ਵੇਂ ਜ਼ਿਲੇ ਵਿੱਚ 400 ਬਿਸਤਰਿਆਂ ਵਾਲੇ ਹਸਪਤਾਲ ਦੇ ਐਂਟਰੀ ਗੇਟ ਉੱਤੇ ਦੋ ਧਮਾਕੇ ਹੋਏ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਮੌਕੇ ਤੇ ਭੇਜਿਆ ਗਿਆ ਹੈ। ਤੇ ਜ਼ਖਮੀਆਂ ਨੂੰ ਇਲਾਜ ਦੇ ਲਈ ਨੇੜਲੇ ਹਸਪਤਾਲ ਭੇਜਿਆ ਗਿਆ ਹੈ।
ਪਰ ,ਇਨ੍ਹਾਂ ਧਮਾਕਿਆਂ ਦੀ ਹਲੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਵੱਲੋ ਜ਼ਿੰਮੇਵਾਰੀ ਨਹੀਂ ਲਈ ਗਈ ਹੈ।ਉੱਧਰ, ਮੀਡੀਆ ਰਿਪੋਰਟਾਂ ‘ਚ ਦੱਸਿਆ ਜਾ ਰਿਹਾ ਹੈ ਕਿ ਆਈਐਸਆਈਐਲ ਨਾਲ ਸਬੰਧਤ ਕਈ ਹਥਿਆਰਬੰਦ ਵਿਅਕਤੀ ਹਸਪਤਾਲ ‘ਚ ਦਾਖਲ ਹੋਏ, ਜਿਸ ਤੋਂ ਬਾਅਦ ‘ਚ ਉਨ੍ਹਾਂ ਦੀ ਸੁਰੱਖਿਆ ਕਰਮਚਾਰੀਆਂ ਨਾਲ ਝੜਪ ਹੋ ਗਈ।