ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 30 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ |
Goldy Brar ਦੇ ਮਾਤਾ-ਪਿਤਾ 30 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ !
ਗੈਂਗਸਟਰ Goldy Brar ਦੇ ਮਾਤਾ-ਪਿਤਾ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ ਮੁਕਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਦੋਹਾਂ ਨੂੰ 30 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਹਨ।
ਪੁਲਿਸ ਮੁਤਾਬਕ, Goldy Brar ਦੇ ਮਾਤਾ-ਪਿਤਾ ਖ਼ਿਲਾਫ਼ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਿਤ ਮਾਮਲਾ ਦਰਜ ਹੈ। ਇਹ ਕੇਸ ਸਾਲ 2024 ਵਿੱਚ ਦਰਜ ਕੀਤਾ ਗਿਆ ਸੀ, ਜਿਸ ਵਿੱਚ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।
ਜਾਂਚ ਅਧਿਕਾਰੀਆਂ ਦੱਸਦੇ ਹਨ ਕਿ Goldy-Brar ਮੂਸੇਵਾਲਾ ਕਤਲਕਾਂਡ ਦਾ ਮੁੱਖ ਮੁਲਜ਼ਮ ਹੈ ਅਤੇ ਇਸ ਸਮੇਂ ਵਿਦੇਸ਼ ਵਿੱਚ ਫਰਾਰ ਹੈ। ਪੁਲਿਸ ਰਿਮਾਂਡ ਦੌਰਾਨ ਉਸਦੇ ਪਰਿਵਾਰਕ ਸੰਬੰਧਾਂ ਅਤੇ ਮਾਲੀ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਕਿਹਾ ਹੈ ਕਿ Goldy-Brar ਨਾਲ ਜੁੜੇ ਹਰ ਪੱਖ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ।
❓ ਕੀ ਹੈ ਪੂਰਾ ਮਾਮਲਾ?
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸਤਨਾਮ ਸਿੰਘ ਹੈ, ਜੋ ਪਿੰਡ ਉਦੇਕਰਨ ਦਾ ਰਹਿਣ ਵਾਲਾ ਹੈ। ਉਹ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਿਹਾ ਹੈ ਅਤੇ ਇਸ ਸਮੇਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿੱਚ ਐਸਐਲਏ ਵਜੋਂ ਤਾਇਨਾਤ ਹੈ।