ਇਰਾਕ ਦੇ ਪ੍ਰਧਾਨ ਮੰਤਰੀ ਦੇ ਘਰ ਉੱਤੇ ਹੋਇਆ ਡਰੋਨ ਹਮਲਾ
ਬਗਦਾਦ:ਇਰਾਕੀ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਦੇ ਘਰ ਕੱਲ ਐਤਵਾਰ ਸਵੇਰੇ ਡਰੋਨ ਨਾਲ ਹਮਲਾ ਕੀਤਾ ਗਿਆ। ਪਰ ਇਸ ਹਮਲੇ ‘ਚ ਉਹ ਬਚ ਗਏ। ਇਰਾਕੀ ਫੌਜ ਨੇ ਦੱਸਿਆ ਕਿ ਵਿਸਫੋਟਕਾਂ ਨਾਲ ਭਰੇ ਇੱਕ ਡਰੋਨ ਨੇ ਬਗਦਾਦ ‘ਚ ਪ੍ਰਧਾਨ ਮੰਤਰੀ ਨਿਵਾਸ ਨੂੰ ਨਿਸ਼ਾਨਾ ਬਣਾਇਆ। ਇਹ ਪੀਐਮ ਕਾਦੀਮੀ ਦੀ ਹੱਤਿਆ ਕਰਨ ਦੀ ਕੋਸ਼ਿਸ਼ ਸੀ। ਇਸ ਹਮਲੇ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ 6 ਲੋਕ ਵੀ ਜ਼ਖਮੀ ਹੋ ਗਏ।ਦੱਸ ਦਈਏ ਕਿ ਬਗਦਾਦ ਦੇ ਗ੍ਰੀਨ ਜ਼ੋਨ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਉੱਤੇ ਹੋਏ ਹਮਲੇ ਦੀ ਅਜੇ ਤੱਕ ਕਿਸੇ ਵੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ।ਰਿਪੋਰਟ ਅਨੁਸਾਰ, ਇਸ ਜ਼ੋਨ ‘ਚ ਕਈ ਸਰਕਾਰੀ ਇਮਾਰਤਾਂ ਅਤੇ ਵਿਦੇਸ਼ੀ ਦੂਤਾਵਾਸ ਹਨ। ਕਾਦੀਮੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੇ ਦੱਸਿਆ ਗਿਆ ਹੈ ਕਿ ਪੂਰਨ ਰੂਪ ‘ਚ ਪ੍ਰਧਾਨ ਮੰਤਰੀ ਸੁਰੱਖਿਅਤ ਹਨ। ਲੋਕਾਂ ਨੂੰ ਡਰਣ ਦੀ ਲੋੜ ਨਹੀਂ ਹੈ।