ਲਖੀਮਪੁਰ ਖੇੜੀ : ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਲਈ ਮੁਸੀਬਤ ਵੱਧ ਗਈ ਹੈ ਕਿਉਂਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੁਲਜ਼ਮ ਅੰਕਿਤ ਦਾਸ ਤੇ ਆਸ਼ੀਸ਼ ਮਿਸ਼ਰਾ ਦੀ ਲਾਇਸੈਂਸੀ ਬੰਦੂਕ ਤੋਂ ਗੋਲੀਆਂ ਚਲਾਈਆਂ ਗਈਆਂ ਸਨ। 3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ ਦੌਰਾਨ ਲਖੀਮਪੁਰ ਪੁਲਿਸ ਨੇ ਆਸ਼ੀਸ਼ ਮਿਸ਼ਰਾ ਤੇ ਅੰਕਿਤ ਦਾਸ ਦੇ ਲਾਇਸੈਂਸੀ ਹਥਿਆਰ ਜ਼ਬਤ ਕਰ ਲਏ ਸਨ। ਇਹਨਾ ਹਥਿਆਰਾਂ ਨੂੰ 15 ਅਕਤੂਬਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਆਈ ਹੈ। ਕਿਸਾਨਾਂ ਵੱਲੋ ਦੋਸ਼ ਵੀ ਲਗਾਏ ਗਏ ਸਨ ਕਿ ਹਿੰਸਾ ਦੌਰਾਨ ਆਸ਼ੀਸ਼ ਤੇ ਅੰਕਿਤ ਨੇ ਕਈ ਰਾਉਂਡ ਫਾਇਰ ਵੀ ਕੀਤੇ। ਪਰ ਦੋਨ੍ਹਾ ਨੇ ਇਸ ਗੱਲ ਤੋਂ ਸ਼ਾਫ ਮਨ੍ਹਾ ਕੀਤਾ ਸੀ। ਦੱਸ ਦਈਏ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਲਖੀਮਪੁਰ ਖੇੜੀ ਦੌਰੇ ਤੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਅੱਠ ਲੋਕ ਮਾਰੇ ਗਏ ਸਨ। ਭਾਜਪਾ ਵਰਕਰਾਂ ਦੀ ਕਾਰ ਨੇ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਟੱਕਰ ਮਾਰ ਦਿੱਤੀ ਸੀ। ਕੇਂਦਰ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਕਿਸਾਨਾਂ ਦੀ ਮੌਤ ਦੇ ਮਾਮਲੇ ਦੇ ਸੰਬੰਧ ਵਿੱਚ ਗ੍ਰਿਫਤਾਰ ਕੀਤੇ ਗਏ 13 ਲੋਕਾਂ ਵਿੱਚ ਸ਼ਾਮਲ ਹੈ।