GTA News Media

Top Info Bar
22.1°C Toronto Loading date...
Punjab

ਸੁਖਜਿੰਦਰ ਰੰਧਾਵਾ ਦੇ ਜਵਾਈ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਲਈ ਕੀਤੇ ਗਏ ਨਿਯੁਕਤ,ਨਿਯੁਕਤੀ ਖਿਲਾਫ ਕਾਂਗਰਸ ਅੰਦਰੋਂ ਵੀ ਹੋ ਰਿਹਾ ਵਿਰੋਧ

ਸੁਖਜਿੰਦਰ ਰੰਧਾਵਾ ਦੇ ਜਵਾਈ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਲਈ ਕੀਤੇ ਗਏ ਨਿਯੁਕਤ,ਨਿਯੁਕਤੀ ਖਿਲਾਫ ਕਾਂਗਰਸ ਅੰਦਰੋਂ ਵੀ ਹੋ ਰਿਹਾ ਵਿਰੋਧ
Share this post via:

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਗਏ ।ਪਰ ਇਹ ਨਿਯੁਕਤੀ ਕਰਨ ਤੇ ਹਰ ਪਾਸੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰਾਂ ਦੇ ਤਿੱਖੇ ਹਮਲਿਆਂ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਉਪ ਮੁੱਖ ਮੰਤਰੀ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਸਰਕਾਰ ਦੇ ਕਾਰਜਕਾਲ ਦਾ ਆਖਰੀਲਾ ਸਾਲ ਹੈ ਤੇ ਚੋਣਾਂ ਮੌਕੇ ਪਾਰਟੀ ਲਈ ਲੋਕਾਂ ਦੇ ਸਵਾਲਾ ਦੇ ਜਵਾਬਾ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਨਿਯਮਾਂ ‘ਚ ਵਿਸ਼ੇਸ਼ ਤਬਦੀਲੀਆਂ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ਉੱਤੇ ਹੀ ਚੱਲ ਰਹੇ ਹਨ।