ਨਵੀਂ ਦਿੱਲੀ: ਖੇਤੀ ਕਾਨੂੰਨਾਂ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਆਉਣ ਵਾਲੇ ਸੰਸਦ ਸੈਸ਼ਨ ‘ਚ ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ ਹੀ ਕੀਤਾ ਹੈ।ਦੱਸ ਦਈਏ ਕਿ ਮੋਦੀ ਸਰਕਾਰ ਪਿਛਲੇ ਸਾਲ ਖੇਤੀ ਖੇਤਰ ‘ਚ ਸੁਧਾਰ ਲਈ 3 ਖੇਤੀ ਕਾਨੂੰਨ ਲਿਆਈ ਸੀ ਪਰ ਕਿਸਾਨ ਸੰਗਠਨ ਇਨ੍ਹਾਂ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੇ ਸਨ।