GTA News Media

Top Info Bar
22.1°C Toronto Loading date...
Featured India Punjab

ਆਪ ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਨਕਲੀ ਕੇਜਰੀਵਾਲ ਦੱਸ ਜਾਰੀ ਕੀਤਾ ਪੋਸਟਰ

ਆਪ ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਨਕਲੀ ਕੇਜਰੀਵਾਲ ਦੱਸ ਜਾਰੀ ਕੀਤਾ ਪੋਸਟਰ
Share this post via:

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਐਮ ਮੰਤਰੀ ਚਰਨਜੀਤ ਚੰਨੀ ਉਤੇ ਵੱਡਾ ਹਮਲਾ ਕੀਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਚਰਨਜੀਤ ਚੰਨੀ ਆਮ ਆਦਮੀ ਪਾਰਟੀ ਦੇ ਸਾਰੇ ਹੀ ਵਾਅਦੇ ਚੋਰੀ ਕਰਦੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਆਪਣੇ ਫੇਸਬੁੱਕ ਪੇਜ ਉੱਤੇ ਇੱਕ ਪੋਸਟਰ ਜਾਰੀ ਕੀਤਾ ਹੈ।ਜਿਸ ‘ਚ ਚੰਨੀ ਦੀ ਫੋਟੋ ਨਾਲ ਲਿਿਖਆ ਹੈ ਕਿ ਇਹ ਨਕਲੀ ਕੇਜਰੀਵਾਲ ਹੈ, ਇਸ ਤੋਂ ਸਾਵਧਾਨ ਰਹੋ। ਪੰਜਾਬ ‘ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ।’
ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਰੋਜ਼ਾ ਪੰਜਾਬ ਦੌਰੇ ਤੇ ਹਨ। ਬੀਤੇ ਕੱਲ੍ਹ ਮੋਗਾ ‘ਚ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, ‘ਮੈਂ ਪੰਜਾਬ ‘ਚ ਨਕਲੀ ਕੇਜਰੀਵਾਲ ਘੁੰਮਦਾ ਦੇਖ ਰਿਹਾ ਹਾਂ। ਮੈਂ ਜੋ ਵੀ ਵਾਅਦਾ ਕਰਕੇ ਜਾਂਦਾ ਹਾਂ, ਦੋ ਦਿਨਾਂ ਬਾਅਦ ਉਹ ਵੀ ਉਹੀ ਵਾਅਦਾ ਕਰਦਾ ਹੈ ਪਰ ਕੋਈ ਕੰਮ ਤਾ ਨਹੀਂ ਕਰਦਾ।”
ਕੇਜਰੀਵਾਲ ਨੇ ਕਿਹਾ ਕਿ “ਕਹਿੰਦਾ ਹੈ ਬਿਜਲੀ ਬਿੱਲ ਫਰੀ ਹੋ ਗਿਆ, ਪਰ ਏਵੇ ਕਿਸੇ ਨਾਲ ਨਹੀਂ ਹੋਇਆ।ਸਾਡੀ ਸਰਕਾਰ ਬਣੀ ਤਾਂ ਭਵਿੱਖ ਬਣੇਗਾ। ਬਿਜਲੀ ਦਾ ਬਿੱਲ ਜ਼ੀਰੋ ਕਰਨਾ ਕੋਈ ਨਹੀਂ ਜਾਣਦਾ, ਇਹ ਸਿਰਫ ਕੇਜਰੀਵਾਲ ਹੀ ਕਰ ਸਕਦਾ ਹੈ, ਇਸ ਕਰਕੇ ਨਕਲੀ ਕੇਜਰੀਵਾਲ ਤੋਂ ਦੂਰ ਰਹੋ।”