ਚੰਡੀਗੜ੍ਹ:ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ।ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਮਿਲਣ ਤੇ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਤੇ ਮੈਨੂੰ ਉਮੀਦ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।