ਸਿੱਖਾਂ ਤੇ ਇਤਰਾਜ਼ਯੋਗ ਟਿੱਪਣੀ ਕਰਕੇ ਕੋਰਟ ਨੇ ਕੰਗਨਾ ਰਣੌਤ ਨੂੰ ਜਾਰੀ ਕੀਤੇ ਸੰਮਨ
New Delhi: Kangana Ranaut’s troubles are mounting due to her objectionable remarks against Sikhs. The Peace and Harmony Committee of the Delhi Legislative Assembly has issued summons to the actress. Aam Aadmi Party MLA Raghav Chadha is the Chairman of the Peace and Harmony Committee. The Delhi Sikh Gurdwara Management Committee had also registered a case against Kangana Ranaut at Khar police station.
ਸਿੱਖਾਂ ਤੇ ਇਤਰਾਜ਼ਯੋਗ ਟਿੱਪਣੀ ਕਰਕੇ ਕੋਰਟ ਨੇ ਕੰਗਨਾ ਰਣੌਤ ਨੂੰ ਜਾਰੀ ਕੀਤੇ ਸੰਮਨ
ਨਵੀਂ ਦਿੱਲੀ: ਸਿੱਖਾਂ ਤੇ ਇਤਰਾਜ਼ਯੋਗ ਟਿੱਪਣੀ ਕਰਕੇ ਬੁਰੀ ਤਰ੍ਹਾਂ ਫਸੀ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ।ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਅਭਿਨੇਤਰੀ ਨੂੰ ਸੰਮਨ ਜਾਰੀ ਕੀਤਾ ਹੈ।ਸੰਮਨ ਅਨੁਸਾਰ ਕੰਗਨਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਦੱਸ ਦੇਈਏ ਕਿ ਪੀਸ ਐਂਡ ਹਾਰਮਨੀ ਕਮੇਟੀ ਦੇ ਚੇਅਰਮੈਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਹਨ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੇ ਖ਼ਿਲਾਫ਼ ਖਾਰ ਥਾਣੇ ‘ਚ ਕੇਸ ਦਰਜ ਕੀਤਾ ਗਿਆ ਸੀ।