ਨਵੀਂ ਦਿੱਲੀ: ਦਿੱਲੀ ਦੀਆ ਸਰਹੱਦਾ ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨ ਸੰਘਰਸ਼ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਟਿਕਰੀ ਤੇ ਸਿੰਘੂ ਬਾਰਡਰਾਂ ਤੇ ਅੱਜ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਭਾਵੇਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਐਲਾਨ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਵੀ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਵੱਖ ਵੱਖ ਰਾਜਾਂ ਤੋਂ ਕਿਸਾਨ ਵੱਡੀ ਗਿਣਤੀ ‘ਚ ਅੱਜ ਦਿੱਲੀ ਬਾਰਡਰ ਤੇ ਪਹੁੰਚ ਰਹੇ ਹਨ ਤਾਂ ਜੋ ਸੰਘਰਸ਼ ਦਾ ਬਾਰਡਰਾਂ ਤੇ ਇਕ ਸਾਲ ਪੂਰਾ ਹੋਣ ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇ।