ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਕੇ 23 ਦਸੰਬਰ ਤੱਕ ਚੱਲੇਗਾ। ਸੈਸ਼ਨ ਦੇ ਸ਼ੁਰੂ ਹੁੰਦੇ ਹੀ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਵਾਲੇ ਬਿੱਲ ਪਾਸ ਕਰ ਦਿੱਤੇ ਗਏ। ਲੋਕਾ ਸਭਾ ਵਿੱਚ ਵਿਰੋਧੀ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ਵਿੱਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ। ਕੁਝ ਹੀ ਸਮੇ ਵਿੱਚ ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ।ਤੇ ਇਸ ਤੋਂ ਬਾਅਦ ਹੀ ਲੋਕ ਸਭਾ ਦੀ ਕਾਰਵਾਈ ਦੁਪਹਿਰ 2:00 ਵਜੇ ਤੱਕ ਮੁਲਵਤੀ ਕਰ ਦਿੱਤੀ ਗਈ ਸੀ। ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਸਦਨ ਵਿੱਚ ਬਿੱਲ ਤੇ ਚਰਚਾ ਦੀ ਮੰਗ ਕੀਤੀ ਸੀ।