ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਤਾਜ਼ਾ ਸਬੂਤਾਂ ਅਨੁਸਾਰ ਕਰੋਨਾ ਵਾਇਰਸ ਦਾ ਨਵਾਂ ਰੂਪ ਓਮੀਕਰੋਨ ਤੋਂ ਦੁਨੀਆ ਨੂੰ ਬਹੁਤ ਹੀ ਜ਼ਿਆਦਾ ਖਤਰਾ ਹੈ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੁਆਰਾ ਇਸ ਮੁਲਾਂਕਣ ‘ਚ ਮੈਂਬਰ ਰਾਜਾਂ ਨੂੰ ਜਾਰੀ ਕੀਤਾ ਗਿਆ ਤਕਨੀਕੀ ਮੈਮੋਰੰਡਮ ਵਿਸ਼ਵ ਸਿਹਤ ਸੰਗਠਨ ਦੀ ਸਭ ਤੋਂ ਮਜ਼ਬੂਤ ਤੇ ਸਪਸ਼ਟ ਚਿਤਾਵਨੀ ਹੈ।
ਕਈ ਦੇਸ਼ਾਂ ‘ਚ ਕਰੋਨਾਵਾਇਰਸ ਦੇ ਖਤਰਨਾਕ ਰੂਪ ਓਮੀਕਰੋਨ ਦੇ ਫੈਲਣ ਕਾਰਨ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਅੱਜ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਮੀਖਿਆ ਮੀਟਿੰਗ ਕੀਤੀ ਤਾਂ ਕਿ ਓਮੀਕਰੋਨ ਦੇ ਲੱਛਣਾਂ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨ ‘ਚ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਂਚ ਵਧਾਉਣ ਦੀ ਸਲਾਹ ਵੀ ਦਿੱਤੀ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਸਿਹਤ ਸਕੱਤਰ ਅਧਿਕਾਰੀ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਨਵਾਂ ਰੂਪ ਅਰਟੀਪੀਸੀਅਰ ਤੇ ਆਰਏਟੀ ‘ਚ ਨਾ ਆਏ। ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਗਰਾਨੀ ਵਾਲੇ ਇਕਾਂਤਵਾਸ ਤੇ ਢੁਕਵੇਂ ਬੁਨਿਆਦੀ ਢਾਂਚੇ ਬਣਾਉਣ ਲਈ ਵੀ ਕਿਹਾ ਗਿਆ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਭਾਰਤ ‘ਚ ਹੁਣ ਤੱਕ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।